ਜਥੇਦਾਰ ਗੜਗੱਜ ਵਲੋਂ ਭਾਈ ਬਬੀਹਾ ਤੇ ਭਾਈ ਖਰੜ ’ਤੇ ਕੀਰਤਨ ਕਰਨ ’ਤੇ 12 ਦਸੰਬਰ ਤੱਕ ਰੋਕ
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ’ਚ ਚੱਲ ਰਹੇ ਆਪਸੀ ਵਿਵਾਦ ਦੌਰਾਨ ਦੋਵਾਂ ਜਥਿਆਂ ’ਤੇ ਸੰਗਤਾਂ ਵਿਚ ਕੀਰਤਨ ਕਰਨ ’ਤੇ 13 ਨਵੰਬਰ ਤੋਂ 12 ਦਸੰਬਰ ਤੱਕ ਇਕ ਮਹੀਨੇ ਦੀ ਰੋਕ ਲਗਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।
ਭ
ਭਾਈ ਜਗਜੀਤ ਸਿੰਘ ਬਬੀਹਾ ਤੇ ਭਾਈ ਕੁਲਵਿੰਦਰ ਸਿੰਘ ਖਰੜ।
12-11-2026
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ’ਚ ਚੱਲ ਰਹੇ ਆਪਸੀ ਵਿਵਾਦ ਦੌਰਾਨ ਦੋਵਾਂ ਜਥਿਆਂ ’ਤੇ ਸੰਗਤਾਂ ਵਿਚ ਕੀਰਤਨ ਕਰਨ ’ਤੇ 13 ਨਵੰਬਰ ਤੋਂ 12 ਦਸੰਬਰ ਤੱਕ ਇਕ ਮਹੀਨੇ ਦੀ ਰੋਕ ਲਗਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਸਕੱਤਰੇਤ ਵਲੋਂ ਜਾਰੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇਕ ਮਹੀਨੇ ਬਾਅਦ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣਗੇ। ਪਿਛਲੇ ਕੁਝ ਸਮੇਂ ਤੋਂ ਭਾਈ ਬਬੀਹਾ ਅਤੇ ਭਾਈ ਖਰੜ ਵਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।