11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

ਅਹਿਮਦਗੜ੍ਹ (ਸੰਗਰੂਰ), 11 ਨਵੰਬਰ (ਸੁਖਜੀਤ ਸਿੰਘ ਖੇੜਾ)-ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ. ਸੀ.

Ad Position 21
No active advertisement
ਅਜੀਤ ਡੈਸਕ 12-11-2026
ਅਹਿਮਦਗੜ੍ਹ (ਸੰਗਰੂਰ), 11 ਨਵੰਬਰ (ਸੁਖਜੀਤ ਸਿੰਘ ਖੇੜਾ)-ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੇ ਅਹੁਦੇਦਾਰਾਂ ਦੇ ਇਕ ਵਫ਼ਦ ਨੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਕੈਮਿਸਟਾਂ ਅਤੇ ਦਵਾਈਆਂ ਦੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੀ.ਐੱਸ. ਚਾਵਲਾ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ। ਮੀਟਿੰਗ ਵਿਚ ਡਰੱਗ ਵਿਭਾਗ ਦੇ ਜੁਆਇੰਟ ਕਮਿਸ਼ਨਰ ਸੰਜੀਵ ਗਗਨ, ਅਸਿਸਟੈਂਟ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਅਮਿਤ ਦੁੱਗਲ ਨੇ ਵੀ ਹਿੱਸਾ ਲਿਆ। ਕਰੀਬ 3 ਘੰਟੇ ਚੱਲੀ ਮੀਟਿੰਗ ਵਿਚ ਸੁਰਜੀਤ ਦੁੱਗਲ, ਜੀ.ਐਸ. ਚਾਵਲਾ, ਰਾਜੀਵ ਜੈਨ, ਆਰ.ਪੀ. ਸਿੰਘ ਵੀ ਹਾਜ਼ਰ ਸਨ। ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਕੈਮਿਸਟਾਂ ਨੂੰ ਆਪਣੇ ਰੋਜ਼ਾਨਾ ਕਾਰੋਬਾਰ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਦੇ ਹੱਲ ਲਈ ਕੁੱਲ ਦਸ ਪ੍ਰਮੁੱਖ ਮੁੱਦੇ ਉਠਾਏ ਗਏ। ਵਫ਼ਦ ਨੇ ਮੰਗ ਕੀਤੀ ਕਿ ਨਵੀਂ ਡਰੱਗ ਪਾਲਿਸੀ ਕੈਮਿਸਟ ਐਸੋਸੀਏਸ਼ਨ ਨਾਲ ਵਿਚਾਰ-ਵਟਾਂਦਰਾ ਕਰ ਕੇ ਜਲਦੀ ਲਾਗੂ ਕੀਤੀ ਜਾਵੇ। ਦਵਾਈਆਂ ਦੀ ਜਾਂਚ ਅਤੇ ਛਾਪੇਮਾਰੀ ਦੌਰਾਨ ਬੇਲੋੜੀ ਪੁਲਿਸ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕੀਤਾ ਜਾਵੇ ਅਤੇ ਡਰੱਗ ਵਿਭਾਗ ਵਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਉਠਾਏ ਗਏ ਮਸਲਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੈਮਿਸਟ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਭਾਈ ਬਬੀਹਾ ਤੇ ਭਾਈ ਖਰੜ ’ਤੇ ਕੀਰਤਨ ਕਰਨ ’ਤੇ 12 ਦਸੰਬਰ ਤੱਕ ਰੋਕ
Ad Position 24