ਪੈਰੋਲ ਲਈ ਸਰਬਜੀਤ ਸਿੰਘ ਖਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋ ਸਕੇ।
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋ ਸਕੇ। ਸਿੱਖ ਪ੍ਰੰਪਰਾਵਾਂ ਅਨੁਸਾਰ ਸਸਕਾਰ ਸਮੇਂ ਪੋਤੇ ਦੀ ਮੌਜੂਦਗੀ ਅਤੇ ਅੰਤਿਮ ਰਸਮਾਂ ਵਿਚ ਉਸ ਦੀ ਸ਼ਮੂਲੀਅਤ ਬਹੁਤ ਮਹੱਤਵ ਰੱਖਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਕਾਰਨ ਪਰਿਵਾਰ ਮਾਨਸਿਕ ਪੀੜਾ ਵਿਚੋਂ ਲੰਘ ਰਿਹਾ ਹੈ।