ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ 25 ਨੂੰ ਤਲਬ
ਚੰਡੀਗੜ੍ਹ, 11 ਨਵੰਬਰ (ਕਪਿਲ ਵਧਵਾ)- ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.
ਚੰਡੀਗੜ੍ਹ, 11 ਨਵੰਬਰ (ਕਪਿਲ ਵਧਵਾ)- ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਹ ਸੰਮਨ ਮੁਆਵਜ਼ਾ ਰਾਸ਼ੀ ਨਾਲ ਕਥਿਤ ਤੌਰ ’ਤੇ ਜੁੜੀ ਹਵਾਲਾ ਰਾਸ਼ੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਭੇਜੇ ਗਏ ਹਨ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਈ. ਡੀ. ਦੀਆਂ ਟੀਮਾਂ ਵਲੋਂ ਵਿਧਾਇਕਾ ਨਾਲ ਜੁੜੇ 7 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਕਾਰਵਾਈ ਤੋਂ ਬਾਅਦ ਈ.ਡੀ. ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿਚ ਵਿਧਾਇਕਾ ’ਤੇ ਕੌਮੀ ਹਾਈਵੇਅ 754 (ਏ) ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਦੌਰਾਨ ਇਕ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜੱਪਣ ਦੇ ਦੋਸ਼ ਲਗਾਏ ਗਏ ਸਨ। ਜਾਂਚ ਏਜੰਸੀ ਵਲੋਂ ਇਸ ਮਾਮਲੇ ਵਿਚ ਹਵਾਲਾ ਰਾਸ਼ੀ ਦੇ ਲੈਣ-ਦੇਣ ਦੇ ਪੱਖ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 6 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਈ.ਡੀ. ਵਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਿਆ ਸੀ। ਸੂਤਰਾਂ ਅਨੁਸਾਰ ਹੁਣ 25 ਨਵੰਬਰ ਨੂੰ ਪੇਸ਼ੀ ਦੌਰਾਨ ਈ.ਡੀ. ਵਲੋਂ ਵਿਧਾਇਕਾ ਨੂੰ ਆਪਣੀ ਜਾਇਦਾਦ ਦੇ ਦਸਤਾਵੇਜ਼ ਨਾਲ ਲੈ ਕੇ ਪੇਸ਼ ਹੋਣ ਲਈ ਕਿਹਾ ਹੈ।