ਸੋਨੀਆ ਗਾਂਧੀ ਦੀ ਕਿਤਾਬ ’ਚ ’84 ਦੇ ਸਿੱਖ ਕਤਲੇਆਮ ਬਾਰੇ ਪੇਸ਼ ਕੀਤੀ ਕਹਾਣੀ ਇਤਿਹਾਸਕ ਰਿਕਾਰਡ ਦੇ ਉਲਟ-ਫੂਲਕਾ
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਸੋਨੀਆ ਗਾਂਧੀ ਦੀ ਨਵੀਂ ਕਿਤਾਬ ’ਚ ਕੀਤੇ ਗਏ ਦਾਅਵਿਆਂ ਨੇ ਇਕ ਨਵੀਂ ਬਹਿਸ ਛੇੜ ਦਿੱਤੀ ਹੈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.
ਐ
ਐਚ.ਐਸ. ਫੂਲਕਾ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਵਿਨੀਤ ਜੋਸ਼ੀ। ਤਸਵੀਰ : ਗੁਰਿੰਦਰ ਸਿੰਘ
12-11-2026
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਸੋਨੀਆ ਗਾਂਧੀ ਦੀ ਨਵੀਂ ਕਿਤਾਬ ’ਚ ਕੀਤੇ ਗਏ ਦਾਅਵਿਆਂ ਨੇ ਇਕ ਨਵੀਂ ਬਹਿਸ ਛੇੜ ਦਿੱਤੀ ਹੈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਤਾਬ ਵਿਚ ਫ਼ੌਜ ਦੀ ਤਾਇਨਾਤੀ ਵਿਚ ਦੇਰੀ ਸਬੰਧੀ ਦਿੱਤੀ ਗਈ ਜਾਣਕਾਰੀ ਨੂੰ ਚੁਣੌਤੀ ਦਿੰਦਿਆਂ ਸਵਾਲ ਕੀਤਾ ਕਿ ਜਦੋਂ ਦਿੱਲੀ ਵਿਚ ਹਜ਼ਾਰਾਂ ਫ਼ੌਜੀ ਜਵਾਨ ਉਪਲਬਧ ਸਨ, ਤਾਂ ਹਿੰਸਾ ਰੋਕਣ ਲਈ ਉਨ੍ਹਾਂ ਨੂੰ ਸਮੇਂ ਸਿਰ ਤਾਇਨਾਤ ਕਿਉਂ ਨਹੀਂ ਕੀਤਾ ਗਿਆ? ਉਨ੍ਹਾਂ ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਵਿਚ 1984 ਦੇ ਸਿੱਖ ਕਤਲੇਆਮ ਸਬੰਧੀ ਕੀਤੇ ਗਏ ਦਾਅਵਿਆਂ ਨੂੰ ਇਤਿਹਾਸਕ ਤੱਥਾਂ ਅਤੇ ਸਰਕਾਰੀ ਰਿਕਾਰਡ ਦੇ ਉਲਟ ਕਰਾਰ ਦਿੱਤਾ। ਐਡਵੋਕੇਟ ਫੂਲਕਾ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ। ਫੂਲਕਾ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਵੰਬਰ 1984 ਵਿਚ ਹੋਇਆ ਸਿੱਖ ਕਤਲੇਆਮ ਕਿਸੇ ਹਿੰਦੂ-ਸਿੱਖ ਟਕਰਾਅ ਦਾ ਨਤੀਜਾ ਨਹੀਂ ਸੀ, ਸਗੋਂ ਕਾਂਗਰਸ ਦੇ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਬੇਕਸੂਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਹਜ਼ਾਰਾਂ ਸਿੱਖਾਂ ਦੇ ਕਤਲਾਂ ਦਾ ਮਾਮਲਾ ਨਹੀਂ ਸੀ, ਬਲਕਿ ਇਨਸਾਫ਼ ਅਤੇ ਸੰਵਿਧਾਨਕ ਵਿਵਸਥਾ ਦਾ ਵੀ ਕਤਲ ਸੀ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿਚ ਨਵੀਂ ਵਿਆਖਿਆ ਪੇਸ਼ ਕਰਕੇ ਇਤਿਹਾਸਕ ਸੱਚਾਈ ਨੂੰ ਬਦਲਿਆ ਨਹੀਂ ਜਾ ਸਕਦਾ ਤੇ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਅੱਜ ਵੀ ਸਮਾਜ ਅਤੇ ਨਿਆਂ ਪ੍ਰਣਾਲੀ ਦੀ ਅਹਿਮ ਜ਼ਿੰਮੇਵਾਰੀ ਹੈ।