ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ
ਅਰਜ਼ੀ ’ਤੇ ਸਰਕਾਰ ਨੂੰ ਨੋਟਿਸ
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਪਣੀ ਦਾਦੀ ਸਵ: ਚਰਨ ਕੌਰ ਦੀਆਂ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਲਾਈ ਪੈਰੋਲ ਦੀ ਅਰਜ਼ੀ ’ਤੇ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਲੋਂ ਅਰਜ਼ੀ ’ਤੇ ਸੁਣਵਾਈ ਕਰਦਿਆਂ ਸਰਕਾਰ ਤੋਂ ਕੱਲ੍ਹ ਲਈ ਜਵਾਬ ਮੰਗਿਆ ਹੈ।
ਅੰਮ੍ਰਿਤਸਰ, 12 ਨਵੰਬਰ (ਰੇਸ਼ਮ ਸਿੰਘ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਪਣੀ ਦਾਦੀ ਸਵ: ਚਰਨ ਕੌਰ ਦੀਆਂ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਲਾਈ ਪੈਰੋਲ ਦੀ ਅਰਜ਼ੀ ’ਤੇ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਲੋਂ ਅਰਜ਼ੀ ’ਤੇ ਸੁਣਵਾਈ ਕਰਦਿਆਂ ਸਰਕਾਰ ਤੋਂ ਕੱਲ੍ਹ ਲਈ ਜਵਾਬ ਮੰਗਿਆ ਹੈ। ਇਹ ਜਾਣਕਾਰੀ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੇਸ਼ ਹੋਏ ਵਕੀਲ ਕਰਮਵੀਰ ਸਿੰਘ ਪੰਨੂੰ ਨੇ ਦੱਸਿਆ ਕਿ ਭਲਕੇ ਸਰਕਾਰ ਵਲੋਂ ਜਵਾਬ ਦਾਇਰ ਕਰਵਾਉਣ ਉਪਰੰਤ ਅਰਜ਼ੀ ’ਤੇ ਬਹਿਸ ਹੋਵੇਗੀ। ਮਾਤਾ ਚਰਨ ਕੌਰ ਜਿਨ੍ਹਾਂ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਹੋਵੇਗਾ, ਉਸ ਉਪਰੰਤ 15 ਨੰਵਬਰ ਨੂੰ ਅਸਥੀਆਂ ਜਲ ਪ੍ਰਵਾਹ ਤੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਲਈ 17 ਨਵੰਬਰ ਦੀ ਤਰੀਕ ਮੁਕਰਰ ਕੀਤੀ ਗਈ ਹੈ। ਇਸ ਲਈ ਭਾਈ ਅੰਮ੍ਰਿਤਪਾਲ ਸਿੰਘ ਤੇ 2 ਹੋਰਾਂ ਵਲੋਂ 14 ਤੋਂ 17 ਤੱਕ ਦੀ ਪੈਰੋਲ ਕਮ ਅੰਤਰਿਮ ਜ਼ਮਾਨਤ ਮੰਗੀ ਗਈ ਹੈ।