12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

2027 ਦੀ ਸਿਆਸੀ ਜੰਗ ਤੋਂ ਪਹਿਲਾਂ ਪੰਜਾਬ ’ਚ ਨਵੇਂ ਸਮੀਕਰਨ ਦੀ ਤਿਆਰੀ ਮੁੜ ਨੇੜੇ ਆਏ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ’ਚ ਹੋਣ ਵਾਲੀ ਬੈਠਕ ’ਤੇ ਟਿਕੀਆਂ ਨਜ਼ਰਾਂ ਸੰਦੀਪ ਕੁਮਾਰ ਮਾਹਨਾ

ਚੰਡੀਗੜ੍ਹ, 12 ਨਵੰਬਰ-ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਨਵੇਂ ਸਿਆਸੀ ਸਮੀਕਰਨ ਬਣਨ ਲੱਗ ਪਏ ਹਨ। ਸੂਬੇ ਦੀ ਸਿਆਸਤ ਵਿਚ ਲੰਮਾ ਸਮਾਂ ਇਕੱਠੇ ਰਹੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਮੁੜ ਨੇੜਤੀਆਂ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ-ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਨਵੇਂ ਸਿਆਸੀ ਸਮੀਕਰਨ ਬਣਨ ਲੱਗ ਪਏ ਹਨ। ਸੂਬੇ ਦੀ ਸਿਆਸਤ ਵਿਚ ਲੰਮਾ ਸਮਾਂ ਇਕੱਠੇ ਰਹੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਮੁੜ ਨੇੜਤੀਆਂ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਨੂੰ ਲੈ ਕੇ ਚੱਲ ਰਹੀ ਗੱਲਬਾਤ ਅੰਤਿਮ ਪੜਾਅ ’ਚ ਦੱਸੀ ਜਾ ਰਹੀ ਹੈ ਅਤੇ ਇਕ ਦੋ ਦਿਨਾਂ ਦੌਰਾਨ ਇਸ ਬਾਰੇ ਰਸਮੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਭਾਜਪਾ ਦੇ ਭਰੋਸੇਯੋਗ ਸੂਤਰਾਂ ਅਨੁਸਾਰ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਸਾਕਾਰਾਤਮਕ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਦੋਵਾਂ ਧਿਰਾਂ ਲਈ ਅਹਿਮ ਮੁੱਦਾ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਦੀ ਵੰਡ ਹੈ ਤੇ ਇਸ ਬਾਰੇ ਸਹਿਮਤੀ ਬਣਾਉਣ ਲਈ ਵਿਚਾਰ-ਵਟਾਂਦਰਾ ਜਾਰੀ ਹੈ। ਭਾਜਪਾ ਦੇ ਇਕ ਸੀਨੀਅਰ ਸੂਤਰ ਨੇ ਕਿਹਾ ਕਿ ਗੱਠਜੋੜ ਦਾ ਐਲਾਨ ਦਸੰਬਰ ਤੱਕ ਟਾਲਣ ਦੀ ਬਜਾਏ ਨਵੰਬਰ ਵਿਚ ਹੀ ਕਰਨ ਦਾ ਟੀਚਾ ਹੈ। ਗੱਠਜੋੜ ਦੀਆਂ ਸੰਭਾਵਨਾਵਾਂ ਦਰਮਿਆਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਸ਼ੁੱਕਰਵਾਰ ਨੂੰ ਦਿੱਲੀ ਵਿਚ ਮੁਲਾਕਾਤ ਹੋਣ ਦੀ ਚਰਚਾ ਹੈ। ਇਸ ਬੈਠਕ ’ਚ ਸੀਟਾਂ ਦੀ ਵੰਡ ਅਤੇ ਗੱਠਜੋੜ ਦੇ ਹੋਰਨਾਂ ਪਹਿਲੂਆਂ ’ਤੇ ਗੱਲਬਾਤ ਹੋਣ ਦੀ ਉਮੀਦ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਵੀ ਸੰਭਾਵਨਾ ਹੈ। ਹਾਲਾਂਕਿ ਇਸ ਮੁਲਾਕਾਤ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ। ਇਸ ਘਟਨਾਕ੍ਰਮ ਨਾਲ ਜੁੜਿਆ ਇਕ ਹੋਰ ਪੱਖ ਇਹ ਹੈ ਕਿ ਸੁਖਬੀਰ ਨੇ ਸ਼ੁੱਕਰਵਾਰ ਨੂੰ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਰੱਖਿਆ ਸਮਾਗਮ ਮੁਲਤਵੀ ਕਰ ਦਿੱਤਾ ਹੈ। ਸਿਆਸੀ ਹਲਕਿਆਂ ’ਚ ਇਸ ਫ਼ੈਸਲੇ ਨੂੰ ਦਿੱਲੀ ਵਿਖੇ ਹੋਣ ਵਾਲੀਆਂ ਸੰਭਾਵੀ ਗੱਲਬਾਤ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ ਵਿਚ ਲੰਮਾ ਸਿਆਸੀ ਸਾਥ ਰਿਹਾ ਹੈ। ਦੋਵੇਂ ਪਾਰਟੀਆਂ ਕਈ ਚੋਣਾਂ ਇਕੱਠਿਆਂ ਲੜਦੀਆਂ ਰਹੀਆਂ ਹਨ, ਪਰ ਬਾਅਦ ਵਿਚ ਦੋਵਾਂ ਦੇ ਰਾਹ ਵੱਖ ਹੋ ਗਏ ਸਨ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਗੱਠਜੋੜ ਦੀਆਂ ਕੋਸ਼ਿਸ਼ਾਂ ਇਸ ਪੁਰਾਣੇ ਸਿਆਸੀ ਰਿਸ਼ਤੇ ਦੀ ਸੰਭਾਵੀ ਸੁਰਜੀਤੀ ਵੱਲ ਇਸ਼ਾਰਾ ਕਰ ਰਹੀਆਂ ਹਨ। ਇਸ ਲਈ ਦਿੱਲੀ ਦੀ ਬੈਠਕ ਅਤੇ ਦੋਵਾਂ ਧਿਰਾਂ ਦੇ ਆਗੂਆਂ ਵਿਚਾਲੇ ਹੋਣ ਵਾਲੀ ਗੱਲਬਾਤ ’ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਨੇ ਚਰਨਜੀਤ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ’ਤੇ ਕੱਸਿਆ ਤਨਜ਼ ਅਗਲੀ ਖ਼ਬਰ ਪੀ.ਸੀ.ਐਸ. ਭਰਤੀ ’ਚ ਕਥਿਤ ਧਾਂਦਲੀਆਂ ਦੀ ਸੀ.ਬੀ.ਆਈ. ਜਾਂਚ ਲਈ ਰਾਜਪਾਲ ਨੂੰ ਮਿਲੇ ਸੁਖਬੀਰ ਪੀ.ਪੀ.ਐੱਸ.ਸੀ. ਚੇਅਰਮੈਨ ਨੂ...
Ad Position 24