ਪੰਜਾਬ ਵਿਚ ਮੰਡੀਆਂ ਬੰਦ ਕਰਨ ਦਾ ਵਿਰੋਧ ਕਰਦੇ ਕਿਸਾਨਾਂ ਦੀ ਗ੍ਰਿਫਤਾਰੀ ਸ਼ੁਰੂ-ਰਾਜੇਵਾਲ
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ) -ਅੱਜ ਪੰਜਾਬ ਪੁਲਿਸ ਨੇ ਪੰਜਾਬ ਵਿਚ ਕਈ ਸ਼ਹਿਰਾਂ ਵਿਚ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਨੂੰ ਸਿਰਫ ਝੋਨੇ ਦੀ ਖਰੀਦ ਦੀ ਮੰਗ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਉੱਘੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ।
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ) -ਅੱਜ ਪੰਜਾਬ ਪੁਲਿਸ ਨੇ ਪੰਜਾਬ ਵਿਚ ਕਈ ਸ਼ਹਿਰਾਂ ਵਿਚ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਨੂੰ ਸਿਰਫ ਝੋਨੇ ਦੀ ਖਰੀਦ ਦੀ ਮੰਗ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਉੱਘੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ। ਰਾਜੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦਾ ਅਸਲੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਹੜੀ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਦਾ ਦਾਅਵਾ ਕਰਦੀ ਸੀ ਹੁਣ ਅਜੇ ਜਦੋਂ 20 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਬਾਕੀ ਹੈ, 400 ਮੰਡੀਆਂ ਬੰਦ ਕਰ ਕੇ ਖਰੀਦ ਤੋਂ ਭੱਜ ਗਈ ਹੈ। ਰਾਜੇਵਾਲ ਨੇ ਕਿਹਾ ਇਸ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਐਸ. ਡੀ. ਐਮਜ਼ ਅਤੇ ਡੀ ਸੀਜ਼ ਨੂੰ ਵਿਰੋਧ ਅਤੇ ਮੰਗ ਪੱਤਰ ਦਿੱਤੇ ਜਾਣਗੇ।