12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜੇਲ੍ਹ ’ਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦੀ ਵਕੀਲਾਂ ਨਾਲ 3 ਘੰਟੇ ਮੁਲਾਕਾਤ

ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ -ਇਨਸਾਫ਼ (ਪੀ. ਟੀ.

Ad Position 21
No active advertisement
ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ -ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਆਪਣੇ ਵਕੀਲਾਂ ਸਲਮਾਨ ਸਫ਼ਦਰ ਅਤੇ ਸਰਦਾਰ ਲਤੀਫ਼ ਖੋਸਾ ਨਾਲ ਲਗਭਗ ਤਿੰਨ ਤੋਂ ਚਾਰ ਘੰਟੇ ਲੰਬੀ ਮੁਲਾਕਾਤ ਕੀਤੀ। ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ ’ਤੇ ਹੋਈ ਇਸ ਮੁਲਾਕਾਤ ਦੌਰਾਨ ਕਾਨੂੰਨੀ ਮਾਮਲਿਆਂ ਅਤੇ ਦੋਵਾਂ ਦੀ ਸਿਹਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸਰਦਾਰ ਲਤੀਫ਼ ਖੋਸਾ ਨੇ ਇਮਰਾਨ ਖ਼ਾਨ ਦੀ ਸਿਹਤ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦਾ ਬਲੱਡ ਪ੍ਰੈਸ਼ਰ ਖ਼ਤਰਨਾਕ ਹੱਦ ਤੱਕ ਵਧਿਆ ਹੋਇਆ ਹੈ ਅਤੇ ਉਨ੍ਹਾਂ ਦੀਆਂ ਅੱਖਾਂ ’ਚ ਵੀ ਸਮੱਸਿਆ ਹੈ। ਹਾਲਾਂਕਿ, ਖੋਸਾ ਨੇ ਸਪੱਸ਼ਟ ਕੀਤਾ ਕਿ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਇਮਰਾਨ ਖ਼ਾਨ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਚੌਕਸ, ਮਜ਼ਬੂਤ ਅਤੇ ਦ੍ਰਿੜ੍ਹ ਹਨ। ਸਫ਼ਦਰ ਨੇ ਦੱਸਿਆ ਕਿ ਉਹ ਅਲ-ਕਾਦਿਰ ਟਰੱਸਟ ਮਾਮਲੇ ਨਾਲ ਸੰਬੰਧਿਤ ਮੁੱਖ ਅਪੀਲਾਂ ’ਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਦੀ ਪੈਰਵੀ ਜਾਰੀ ਰੱਖਣਗੇ। ਦੂਜੇ ਪਾਸੇ, ਪੀ. ਟੀ. ਆਈ. ਆਗੂ ਸਲਮਾਨ ਅਕਰਮ ਰਾਜਾ ਨੇ ਮੀਡੀਆ ਨੂੰ ਦੱਸਿਆ ਕਿ ਇਮਰਾਨ ਖ਼ਾਨ ਨੇ 28ਵੀਂ ਸੰਵਿਧਾਨਕ ਸੋਧ ਬਾਰੇ ਪਾਰਟੀ ਲੀਡਰਸ਼ਿਪ ਨੂੰ ਆਪਣਾ ਸਪੱਸ਼ਟ ਸੰਦੇਸ਼ ਭੇਜ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧ ਕੇ 5517 ਹੋਏ 1259 ਐਫ.ਆਈ.ਆਰ. ਦਰਜ ਅਗਲੀ ਖ਼ਬਰ ਪਾਕਿ ’ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਲੋੜੀਂਦਾ ਅੱਤਵਾਦੀ ਕਮਾਂਡਰ ਸੈਫੁੱਲਾ
Ad Position 24