ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧ ਕੇ 5517 ਹੋਏ
1259 ਐਫ.ਆਈ.ਆਰ. ਦਰਜ
ਚੰਡੀਗੜ੍ਹ, 12 ਨਵੰਬਰ (ਪੀ. ਟੀ.
ਚੰਡੀਗੜ੍ਹ, 12 ਨਵੰਬਰ (ਪੀ.ਟੀ.ਆਈ.)-ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਨ੍ਹਾਂ ਦੀ ਕੁੱਲ ਗਿਣਤੀ 5,517 ਹੋ ਗਈ ਹੈ । ਸਰਕਾਰੀ ਅੰਕੜਿਆਂ ਅਨੁਸਾਰ ਫਿਰੋਜ਼ਪੁਰ, ਤਰਨਤਾਰਨ ਤੇ ਸੰਗਰੂਰ ਜ਼ਿਲ੍ਹਿਆਂ ਵਿਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ । ਬੁੱਧਵਾਰ ਨੂੰ ਪਰਾਲੀ ਸਾੜਨ ਦੀਆਂ 515 ਨਵੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਕੁੱਲ ਗਿਣਤੀ 5,517 ਤੱਕ ਪਹੁੰਚ ਗਈ । ਇਸ ਤੋਂ ਪਹਿਲਾਂ ਮੰਗਲਵਾਰ ਨੂੰ 345 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ ਕੁੱਲ ਗਿਣਤੀ 5,002 ਸੀ । ਜ਼ਿਲ੍ਹਾਵਾਰ ਅੰਕੜਿਆਂ ਮੁਤਾਬਕ ਫਿਰੋਜ਼ਪੁਰ ਵਿਚ ਸਭ ਤੋਂ ਵੱਧ 728, ਤਰਨਤਾਰਨ ਵਿਚ 687, ਸੰਗਰੂਰ ਵਿਚ 628 ਅਤੇ ਬਠਿੰਡਾ ਵਿਚ 499 ਮਾਮਲੇ ਦਰਜ ਕੀਤੇ ਗਏ ਹਨ । ਸਰਕਾਰ ਵਲੋਂ ਹੁਣ ਤੱਕ 1,695 ਮਾਮਲਿਆਂ ਵਿਚ 85 ਲੱਖ ਰੁਪਏ ਤੋਂ ਵੱਧ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿਚੋਂ 37 ਲੱਖ ਰੁਪਏ ਤੋਂ ਵੱਧ ਦੀ ਵਸੂਲੀ ਹੋ ਚੁੱਕੀ ਹੈ । ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ 1,259 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ 1,637 ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿਚ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ । ਇਸ ਕਾਰਨ ਕਿਸਾਨ ਆਪਣੀ ਜ਼ਮੀਨ ’ਤੇ ਕਰਜ਼ਾ ਲੈਣ ਜਾਂ ਉਸ ਨੂੰ ਵੇਚਣ ਵਿਚ ਮੁਸ਼ਕਿਲ ਦਾ ਸਾਹਮਣਾ ਕਰ ਸਕਦੇ ਹਨ । ਜ਼ਿਕਰਯੋਗ ਹੈ ਕਿ ਪੰਜਾਬ ਵਿਚ 2025 ਦੌਰਾਨ 5,114, 2024 ਵਿਚ 10,909 ਅਤੇ 2023 ਵਿਚ 36,663 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਹੋਈਆਂ ਸਨ ।