ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਸੂਬੇ ’ਚ ਕਰੇਗੀ ਲਾਗੂ-ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ ’ਤੇ ਵੱਡੀ ਪਛਾਣ ਬਣਾਉਂਦਿਆਂ ‘ਸਵੱਛ ਸਰਵੇਖਣ 2025-26’ ਵਿਚ ਪੰਜਾਬ ਦੇ ਸਭ ਤੋਂ ਬਿਹਤਰੀਨ ਸਵੱਛ ਸ਼ਹਿਰ ਵਜੋਂ ਆਪਣਾ ਨਾਂਅ ਦਰਜ ਕਰਵਾਇਆ ਹੈ। ਇਹ ਮਾਣਮੱਤੀ ਪ੍ਰਾਪਤੀ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਨੂੰ ਕਾਇਮ ਰੱਖਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿੱਥੇ ਸਫ਼ਾਈ ਸਿਰਫ਼ ਇਕ ਪ੍ਰਸ਼ਾਸਕੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸ਼ਰਧਾ, ਸਮਰਪਣ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ।
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ ’ਤੇ ਵੱਡੀ ਪਛਾਣ ਬਣਾਉਂਦਿਆਂ ‘ਸਵੱਛ ਸਰਵੇਖਣ 2025-26’ ਵਿਚ ਪੰਜਾਬ ਦੇ ਸਭ ਤੋਂ ਬਿਹਤਰੀਨ ਸਵੱਛ ਸ਼ਹਿਰ ਵਜੋਂ ਆਪਣਾ ਨਾਂਅ ਦਰਜ ਕਰਵਾਇਆ ਹੈ। ਇਹ ਮਾਣਮੱਤੀ ਪ੍ਰਾਪਤੀ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਨੂੰ ਕਾਇਮ ਰੱਖਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿੱਥੇ ਸਫ਼ਾਈ ਸਿਰਫ਼ ਇਕ ਪ੍ਰਸ਼ਾਸਕੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸ਼ਰਧਾ, ਸਮਰਪਣ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਇਥੇ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਇਸ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ’ਚ ਲਾਗੂ ਕਰੇਗੀ, ਜਿਸ ਤਹਿਤ ਅੰਮ੍ਰਿਤਸਰ ਸਾਹਿਬ, ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਇਨ੍ਹਾਂ ਨੂੰ ਮਾਡਲ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਦੇ ਸ਼ਹਿਰੀ ਖੇਤਰਾਂ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਰਹਿਣ ਯੋਗ ਬਣਾਉਣਾ ਹੈ।