ਕੈਂਸਰ ਦੀਆਂ ਦਵਾਈਆਂ ਦੀਆਂ ਸੋਧੀਆਂ ਕੀਮਤਾਂ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼
ਨਵੀਂ ਦਿੱਲੀ, 13 ਨਵੰਬਰ (ਪੀ. ਟੀ.
ਨਵੀਂ ਦਿੱਲੀ, 13 ਨਵੰਬਰ (ਪੀ.ਟੀ.ਆਈ.)-ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਕੈਂਸਰ ਦੀਆਂ 137 ਗੈਰ-ਅਨੁਸੂਚਿਤ ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਥਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਹੱਦ ਤੋਂ ਵੱਧ ਕੀਮਤ ਵਸੂਲੀ ਜਾਂਦੀ ਹੈ, ਤਾਂ ਸੰਬੰਧਿਤ ਧਿਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ੁੱਕਰਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਕੰਮ ਕਰਨ ਵਾਲੀ ਇਸ ਅਥਾਰਟੀ ਨੇ ਸੂਬਾ ਡਰੱਗ ਕੰਟਰੋਲਰਾਂ ਨੂੰ ਕਿਹਾ ਹੈ ਕਿ ਉਹ 16 ਨਵੰਬਰ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਜਮ੍ਹਾਂ ਕਰਵਾਉਣ। ਕੈਂਸਰ ਦੀਆਂ 137 ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ 9 ਨਵੰਬਰ ਤੋਂ ਲਾਗੂ ਹੋ ਗਈਆਂ ਹਨ। ਜਿਸ ਤਹਿਤ 137 ਗੈਰ-ਅਨੁਸੂਚਿਤ ਦਵਾਈਆਂ ‘ਤੇ ਵਪਾਰਕ ਮਾਰਜਿਨ ਦੀ ਹੱਦ 30 ਫੀਸਦੀ ਤੈਅ ਕੀਤੀ ਗਈ ਹੈ।