13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਕਾਂਗਰਸ ਵਲੋਂ ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ’ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਕਮੇਟੀਆਂ ਦਾ ਗਠਨ ਰਾਣਾ ਕੇ.ਪੀ. ਸਿੰਘ, ਰਾਣਾ ਗੁਰਜੀਤ ਸਿੰਘ ਅਤੇ ਆਸ਼ੂ ਨੂੰ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਕਮੇਟੀ ਵਲੋਂ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਮੇਟੀਆਂ ਦਾ ਗਠਨ ਕਰਕੇ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸੂਚੀ ਅਨੁਸਾਰ ਨਗਰ ਨਿਗਮ ਪਟਿਆਲਾ ਲਈ ਰਾਣਾ ਕੰਵਰ ਪਾਲ ਸਿੰਘ ਨੂੰ ਅਬਜ਼ਰਵਰ ਲਾਇਆ ਗਿਆ ਹੈ ਜਦਕਿ ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਇਸੇ ਜ਼ਿਲ੍ਹੇ ’ਚ ਅਬਜ਼ਰਵਰ ਦੀ ਜਿੰਮੇਵਾਰੀ ਨਿਭਾਉਣਗੇ ।

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਕਮੇਟੀ ਵਲੋਂ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਮੇਟੀਆਂ ਦਾ ਗਠਨ ਕਰਕੇ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸੂਚੀ ਅਨੁਸਾਰ ਨਗਰ ਨਿਗਮ ਪਟਿਆਲਾ ਲਈ ਰਾਣਾ ਕੰਵਰ ਪਾਲ ਸਿੰਘ ਨੂੰ ਅਬਜ਼ਰਵਰ ਲਾਇਆ ਗਿਆ ਹੈ ਜਦਕਿ ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਇਸੇ ਜ਼ਿਲ੍ਹੇ ’ਚ ਅਬਜ਼ਰਵਰ ਦੀ ਜਿੰਮੇਵਾਰੀ ਨਿਭਾਉਣਗੇ । ਇਸਦੇ ਇਲਾਵਾ ਡਾ. ਧਰਮਵੀਰ ਗਾਂਧੀ ਵੀ ਪਟਿਆਲਾ ਨਿਗਮ ਚੋਣਾਂ ’ਚ ‘ਪਰਮਾਨੈਂਟ ਇਨਵਾਈਟੀ’ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮੋਗਾ ਦੇ ਧਰਮਕੋਟ ਲਈ ਭਾਰਤ ਭੂਸ਼ਣ ਆਸ਼ੂ , ਗੁਰਕੀਰਤ ਸਿੰਘ, ਕਾਮਿਲ ਅਮਰ ਸਿੰਘ, ਮਾਲਵਿਕਾ ਸੂਦ, ਮੋਗਾ ਦੇ ਬਾਘਾਪੁਰਾਣਾ ਲਈ ਰਾਣਾ ਗੁਰਜੀਤ ਸਿੰਘ, ਪਵਨ ਗੋਇਲ, ਮਲਕੀਤ ਸਿੰਘ ਦਾਖਾ ਅਤੇ ਮਮਤਾ ਦੱਤਾ ਅਬਜ਼ਰਵਰ ਦੀ ਜਿੰਮੇਵਾਰੀ ਨਿਭਾਉਣਗੇ। ਇਸ ਦੇ ਨਾਲ ਹੀ ਕਮੇਟੀ ਦੇ ਮੈਂਬਰ ਸਬੰਧਤ ਲੋਕ ਸਭਾ ਮੈਂਬਰਾਂ, ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ, ਬਲਾਕ ਪੱਧਰੀ ਆਗੂਆਂ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰਾਂ ਨਾਲ ਤਾਲਮੇਲ ਕਰਨਗੇ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕਈ ਥਾਵਾਂ ’ਤੇ ਪਿਆ ਹਲਕਾ ਮੀਂਹ ਅੱਜ ਵੀ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ’ਚ ਕਰਵਾਇਆ ਮੈਡੀਕਲ ਚੈੱਕਅਪ
Ad Position 24