ਦੁੱਧ ਦੇ ਵਧੇ ਭਾਅ ਦਾ ਪੂਰਾ ਲਾਭ ਡੇਅਰੀ ਕਿਸਾਨਾਂ ਨੂੰ ਦਿੱਤਾ ਜਾਵੇ-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ
ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡੇਅਰੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਦੁੱਧ ਦੀਆਂ ਕੀਮਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡੇਅਰੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਦੁੱਧ ਦੀਆਂ ਕੀਮਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਹਾਲ ਹੀ ਵਿਚ ਦੁੱਧ ਦੇ ਖ਼ਰੀਦ ਭਾਅ ’ਚ ਜੋ ਵਾਧਾ ਹੋਇਆ ਹੈ, ਉਸ ਦਾ ਪੂਰਾ ਲਾਭ ਸਿੱਧੇ ਤੌਰ ’ਤੇ ਦੁੱਧ ਉਤਪਾਦਕ ਕਿਸਾਨਾਂ ਨੂੰ ਦਿੱਤਾ ਜਾਵੇ। ਐਸੋਸੀਏਸ਼ਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਸ਼ੂਆਂ ਦੀ ਫੀਡ ਦੀਆਂ ਕੀਮਤਾਂ ਵਿਚ ਲਗਭਗ 35 ਫ਼ੀਸਦੀ ਤੱਕ ਵਾਧਾ ਹੋ ਚੁੱਕਾ ਹੈ। ਐਸੋਸੀਏਸ਼ਨ ਨੇ ਮਿਲਕਫੈੱਡ ਸਮੇਤ ਸਾਰੀਆਂ ਨਿੱਜੀ ਦੁੱਧ ਕੰਪਨੀਆਂ ਨੂੰ ਅਪੀਲ ਕੀਤੀ ਕਿ ਦੁੱਧ ਦੇ ਭਾਅ ਵਿਚ ਹੋਏ ਵਾਧੇ ਦਾ ਪੂਰਾ ਫਾਇਦਾ ਕਿਸਾਨਾਂ ਤੱਕ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਔਖੇ ਸਮੇਂ ਡੇਅਰੀ ਕਿਸਾਨਾਂ ਦੀ ਆਰਥਿਕ ਮਦਦ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਐਸੋਸੀਏਸ਼ਨ ਨੇ ਕਿਹਾ ਕਿ ਕਰਨਾਟਕ ਸਰਕਾਰ ਵਲੋਂ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਪ੍ਰਤੀ ਲੀਟਰ 7 ਰੁਪਏ ਤੱਕ ਦੀ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਵਲੋਂ ਵੀ 5 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਆਪਣੇ ਡੇਅਰੀ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ। ਸਦਰਪੁਰਾ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਜਲਦੀ ਹੀ ਮਿਲਕਫੈੱਡ ਦੇ ਉੱਚ ਅਧਿਕਾਰੀਆਂ ਨਾਲ ਦੁੱਧ ਦੇ ਖਰੀਦ ਭਾਅ ਵਿਚ ਵਾਧਾ ਕਰਨ ਸਬੰਧੀ ਮੀਟਿੰਗ ਕਰੇਗੀ।