13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਸਤੂਆਣਾ ਸਾਹਿਬ ਵਿਖੇ ਦੋ ਦਿਨਾ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ 21 ਤੋਂ 500 ਦੇ ਕਰੀਬ ਖਿਡਾਰੀ ਕਰਨਗੇ ਸ਼ਮੂਲੀਅਤ

ਮਸਤੂਆਣਾ ਸਾਹਿਬ (ਸੰਗਰੂਰ), 13 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ 21 ਅਤੇ 22 ਨਵੰਬਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਕਰਵਾਈ ਜਾਵੇਗੀ। ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਮਾਸਟਰ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਅਕਾਲ ਕਾਲਜ ਕੌਂਸਲ ਦੀ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ.

Ad Position 21
No active advertisement
ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲੈਂਦੇ ਹੋਏ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆ ਅਤੇ ਹੋਰ। ਤਸਵੀਰ : ਦਮਦਮੀ 14-11-2026
ਮਸਤੂਆਣਾ ਸਾਹਿਬ (ਸੰਗਰੂਰ), 13 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ 21 ਅਤੇ 22 ਨਵੰਬਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਕਰਵਾਈ ਜਾਵੇਗੀ। ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਕਰਵਾਈ ਜਾਣ ਵਾਲੀ ਮਾਸਟਰ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਅਕਾਲ ਕਾਲਜ ਕੌਂਸਲ ਦੀ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆਂ ਨੇ ਦੱਸਿਆ ਕਿ ਇਸ ਮੀਟ ਵਿਚ ਪੰਜਾਬ ਭਰ ਤੋਂ ਲਗਭਗ 500 ਮਾਸਟਰਜ਼ ਅਥਲੀਟ ਭਾਗ ਲੈਣਗੇ। ਮੁਕਾਬਲੇ ਪੁਰਸ਼ਾਂ ਦੇ 35 ਤੋਂ 100 ਸਾਲ ਅਤੇ ਮਹਿਲਾਵਾਂ ਦੇ 30 ਤੋਂ 100 ਸਾਲ ਤੱਕ ਦੇ ਵੱਖ-ਵੱਖ ਉਮਰ ਵਰਗਾਂ ਵਿਚ ਕਰਵਾਏ ਜਾਣਗੇ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਡਾ. ਜਤਿੰਦਰ ਦੇਵ ਅਤੇ ਪ੍ਰਿੰਸੀਪਲ ਡਾ. ਗੀਤਾ ਠਾਕਰ ਨੇ ਦੱਸਿਆ ਕਿ ਖਿਡਾਰੀਆਂ ਦੀ ਰਿਹਾਇਸ਼, ਖਾਣ-ਪੀਣ ਅਤੇ ਖੇਡ ਮੁਕਾਬਲਿਆਂ ਸਬੰਧੀ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਅਥਲੈਟਿਕ ਮੀਟ ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਬ੍ਰਗੇਡੀਅਰ ਗੁਰਿੰਦਰਜੀਤ ਸਿੰਘ ਸ਼ਿਰਕਤ ਕਰਨਗੇ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਵੇਟ ਲਿਫਟਰ ਹਰਦੀਪ ਸਿੰਘ, ਹਾਕੀ ਖਿਡਾਰੀ ਪ੍ਰਿੰਸੀਪਲ ਡਾਕਟਰ ਸ਼ਰਨਜੀਤ ਕੌਰ, ਬਾਸਕਟਬਾਲ ਖਿਡਾਰੀ ਡਾਕਟਰ ਸੁਮਨ ਸੂਦ, ਐਨ.ਆਈ.ਐਸ. ਦੇ ਕੋਚ ਮਦਨ ਮੋਹਨ ਮੈਲਨ ਸ਼ਾਮਿਲ ਹੋਣਗੇ। ਇਸ ਮੌਕੇ ਡਾ. ਵਿਜੇ ਪਲਾਹਾ, ਡਾ. ਜਤਿੰਦਰ ਦੇਵ, ਡਾ. ਸੋਹਣਦੀਪ ਸਿੰਘ, ਪ੍ਰੋ. ਹਰਪਾਲ ਸਿੰਘ, ਪ੍ਰੋ. ਰਣਧੀਰ ਸ਼ਰਮਾ, ਪ੍ਰੋ ਸੁਖਵਿੰਦਰ ਸਿੰਘ ਮਾਨ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਨਹੀਂ ਮਨਾਇਆ ਗਿਆ ਸ਼ੇਰ-ਏ-ਪੰਜਾਬ ਦਾ ਜਨਮ ਦਿਹਾੜਾ ਅਗਲੀ ਖ਼ਬਰ ਡਾ. ਰਿਆੜ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਨਿਯੁਕਤ
Ad Position 24