ਗਿਲਗਿਤ-ਬਾਲਟਿਸਤਾਨ ’ਚ ਯਾਤਰੀ ਵੈਨ ਨਦੀ ’ਚ ਡਿਗੀ-11 ਮੌਤਾਂ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਖੇਤਰ ’ਚ ਹਾਦਸੇ ਦੌਰਾਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ’ਚ ਔਰਤਾਂ ਅਤੇ ਇਕ 13 ਮਹੀਨੇ ਦੀ ਬੱਚੀ ਵੀ ਸ਼ਾਮਿਲ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਿਲਗਿਤ ਤੋਂ ਯਾਸੀਨ ਘਾਟੀ ਜਾ ਰਹੀ ਇਕ ਯਾਤਰੀ ਵੈਨ ਗਿਜ਼ਰ ਜ਼ਿਲ੍ਹੇ ਦੇ ਮੋਰਕਾ ਪੁਲ ਨੇੜੇ ਬੇਕਾਬੂ ਹੋ ਕੇ ਯਾਸੀਨ ਨਦੀ ’ਚ ਜਾ ਡਿਗੀ।
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਖੇਤਰ ’ਚ ਹਾਦਸੇ ਦੌਰਾਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ’ਚ ਔਰਤਾਂ ਅਤੇ ਇਕ 13 ਮਹੀਨੇ ਦੀ ਬੱਚੀ ਵੀ ਸ਼ਾਮਿਲ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਿਲਗਿਤ ਤੋਂ ਯਾਸੀਨ ਘਾਟੀ ਜਾ ਰਹੀ ਇਕ ਯਾਤਰੀ ਵੈਨ ਗਿਜ਼ਰ ਜ਼ਿਲ੍ਹੇ ਦੇ ਮੋਰਕਾ ਪੁਲ ਨੇੜੇ ਬੇਕਾਬੂ ਹੋ ਕੇ ਯਾਸੀਨ ਨਦੀ ’ਚ ਜਾ ਡਿਗੀ। ਰੈਸਕਿਊ 1122 ਅਨੁਸਾਰ ਬਚਾਅ ਦਲ ਨੇ ਨਦੀ ’ਚੋਂ 10 ਲਾਸ਼ਾਂ ਬਰਾਮਦ ਕੀਤੀਆਂ ਹਨ, ਜਦੋਂ ਕਿ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਨ੍ਹਾਂ ’ਚੋਂ 13 ਮਹੀਨੇ ਦੀ ਬੱਚੀ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਹਾਦਸੇ ’ਚ ਦੋ ਹੋਰ ਲੋਕ ਜ਼ਖ਼ਮੀ ਹੋਏ ਹਨ। ਸਾਰੇ ਮ੍ਰਿਤਕ ਅਤੇ ਜ਼ਖ਼ਮੀ ਯਾਸੀਨ ਘਾਟੀ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।