13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਮਾਮਲਾ ਈ.ਡੀ. ਵਲੋਂ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਗ੍ਰਿਫ਼ਤਾਰ

ਰਾਏਪੁਰ, 13 ਨਵੰਬਰ (ਏਜੰਸੀ)-ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਅਜੀਤ ਡੈਸਕ 14-11-2026
ਰਾਏਪੁਰ, 13 ਨਵੰਬਰ (ਏਜੰਸੀ)-ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਗ੍ਰਿਫ਼ਤਾਰ ਕਰ ਲਿਆ। ਉਹ ਬੀਤੇ ਦਿਨੀਂ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਸੀ। ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਨੇ ਈ.ਡੀ. ਨੂੰ ਉਸ ਦਾ 19 ਨਵੰਬਰ ਤੱਕ ਰਿਮਾਂਡ ਦੇ ਦਿੱਤਾ ਹੈ। ਚੰਦਰਾਕਰ ਨੂੰ ਇਸ ਮਹੀਨੇ ਦੇ ਸ਼ੁਰੂ ’ਚ ਓਮਾਨ ਤੋਂ ਭਾਰਤ ਲਿਆਂਦਾ ਗਿਆ ਸੀ। 4 ਨਵੰਬਰ ਨੂੰ ਸੀ.ਬੀ.ਆਈ. ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਅੱਠ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਮਗਰੋਂ ਵੀਰਵਾਰ ਨੂੰ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੇ ਸੀ.ਬੀ.ਆਈ. ਨੇ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ। ਇਸ ਤੋਂ ਬਾਅਦ ਈ.ਡੀ. ਨੇ ਉਸ ਦੀ ਗ੍ਰਿਫ਼ਤਾਰੀ ਲਈ ਅਦਾਲਤ ਤੋਂ ਮਨਜ਼ੂਰੀ ਮੰਗੀ, ਜੋ ਲੰਬੀ ਸੁਣਵਾਈ ਮਗਰੋਂ ਮਿਲ ਗਈ।
Ad Position 22
No active advertisement
ਪਿਛਲੀ ਖ਼ਬਰ ਇਸਰੋ ਵਲੋਂ ਪੀ.ਐਸ.ਐਲ.ਵੀ. ਦੇ ਤੀਜੇ ਪੜਾਅ ਦਾ ਜ਼ਮੀਨੀ ਟੈਸਟ ਸਫ਼ਲ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ 15 ਨੂੰ ਜਲੰਧਰ ਹਾਈਵੇਅ ਕ...
Ad Position 24