ਰਮਨਦੀਪ ਕੌਰ ਸੇਰੋਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ’ਤੇ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ’ਤੇ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਸੀਨੀ. ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਰਮਨਦੀਪ ਕੌਰ ਸੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਔਰਤਾਂ ਫ਼ੈਸਲਾਕੁੰਨ ਸਾਬਿਤ ਹੋਣਗੀਆਂ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇ।