14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ’ਚ ਕਾਨੂੰਨ-ਵਿਵਸਥਾ ਤੇ ਸ਼ਾਸਨ ਪੂਰੀ ਤਰ੍ਹਾਂ ਨਾਕਾਮ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲਗਾਤਾਰ ਕਤਲ, ਸ਼ਰੇ੍ਆਮ ਫਿਰੌਤੀ ਲਈ ਗੋਲੀਬਾਰੀ ਅਤੇ ਕਰੋੜਾਂ ਦੇ ਨਾਜਾਇਜ਼ ਮਾਈਨਿੰਗ ਘੁਟਾਲੇ ਸਾਬਤ ਕਰਦੇ ਹਨ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੇ ਹਨ। ਢਿੱਲੋਂ ਨੇ ਕਿਹਾ ਕਿ ਇਹ ਖ਼ੌਫ਼ਨਾਕ ਮਾਮਲੇ ਕੋਈ ਇਕੱਲੀਆਂ-ਇਕਹਿਰੀਆਂ ਘਟਨਾਵਾਂ ਨਹੀਂ, ਸਗੋਂ ਲਗਾਤਾਰ ਹੋ ਰਹੇ ਕਤਲਾਂ, ਫਿਰੌਤੀਆਂ ਅਤੇ ਸੰਗਠਿਤ ਲੁੱਟ ਦੀ ਲੜੀ ਹਨ ਜਿਸ ਨੇ ਹਰ ਹਫ਼ਤੇ ਪੰਜਾਬ ਨੂੰ ਝੰਬਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲਗਾਤਾਰ ਕਤਲ, ਸ਼ਰੇ੍ਆਮ ਫਿਰੌਤੀ ਲਈ ਗੋਲੀਬਾਰੀ ਅਤੇ ਕਰੋੜਾਂ ਦੇ ਨਾਜਾਇਜ਼ ਮਾਈਨਿੰਗ ਘੁਟਾਲੇ ਸਾਬਤ ਕਰਦੇ ਹਨ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੇ ਹਨ। ਢਿੱਲੋਂ ਨੇ ਕਿਹਾ ਕਿ ਇਹ ਖ਼ੌਫ਼ਨਾਕ ਮਾਮਲੇ ਕੋਈ ਇਕੱਲੀਆਂ-ਇਕਹਿਰੀਆਂ ਘਟਨਾਵਾਂ ਨਹੀਂ, ਸਗੋਂ ਲਗਾਤਾਰ ਹੋ ਰਹੇ ਕਤਲਾਂ, ਫਿਰੌਤੀਆਂ ਅਤੇ ਸੰਗਠਿਤ ਲੁੱਟ ਦੀ ਲੜੀ ਹਨ ਜਿਸ ਨੇ ਹਰ ਹਫ਼ਤੇ ਪੰਜਾਬ ਨੂੰ ਝੰਬਿਆ ਹੋਇਆ ਹੈ। ਸੂਬਾ ਸਰਕਾਰ ਨਾ ਤਾਂ ਅਪਰਾਧੀਆਂ ਨੂੰ ਨੱਥ ਪਾ ਸਕੀ ਹੈ ਅਤੇ ਨਾ ਹੀ ਲੋਕਾਂ ਦਾ ਭਰੋਸਾ ਬਹਾਲ ਕਰ ਸਕੀ ਹੈ। ‘ਆਪ’ ਸਰਕਾਰ ਨੇ ਠੇਕਾ ਤੇ ਆਊਟਸੋਰਸ ਮੁਲਾਜ਼ਮਾਂ ਨਾਲ ਕੀਤਾ ਵਿਸ਼ਵਾਸਘਾਤ ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਸੂਬੇ ਭਰ ਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨਾਲ ਧ੍ਰੋਹ ਕਮਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪੱਕੇ (ਰੈਗੂਲਰ) ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਭਗ ਪੌਣੇ ਪੰਜ ਸਾਲਾਂ ਤੋਂ ਨੁੱਕਰੇ ਲਾਇਆ ਗਿਆ ਹੈ, ਉੱਥੇ ਆਰਜ਼ੀ ਕਾਮਿਆਂ ਨਾਲ ਸ਼ਰੇਆਮ ਵਿਸ਼ਵਾਸਘਾਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਹਿਲਾਂ ਜ਼ੀਰੋ ਬਿੱਲ ਭੇਜੇ, ਹੁਣ 25 ਲੱਖ ਪਰਿਵਾਰਾਂ ਤੋਂ ਬਕਾਏ ਮੰਗ ਰਹੀ ਹੈ ‘ਆਪ’ ਸਰਕਾਰ-ਡਾ. ਚੀਮਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ
Ad Position 24