14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਹਿਲਾਂ ਜ਼ੀਰੋ ਬਿੱਲ ਭੇਜੇ, ਹੁਣ 25 ਲੱਖ ਪਰਿਵਾਰਾਂ ਤੋਂ ਬਕਾਏ ਮੰਗ ਰਹੀ ਹੈ ‘ਆਪ’ ਸਰਕਾਰ-ਡਾ. ਚੀਮਾ

ਚੰਡੀਗੜ੍ਹ, 14 ਨਵੰਬਰ (ਪ੍ਰੋ. ਅਵਤਾਰ ਸਿੰਘ)—ਪੰਜਾਬ ’ਚ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦਰਮਿਆਨ ਹੁਣ 25 ਲੱਖ ਪਰਿਵਾਰਾਂ ਤੋਂ ਪੁਰਾਣੇ ਬਿਜਲੀ ਬਿੱਲਾਂ ਦੀ ਵਸੂਲੀ ਦਾ ਮਾਮਲਾ ਭੱਖ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਪ੍ਰੋ. ਅਵਤਾਰ ਸਿੰਘ)—ਪੰਜਾਬ ’ਚ ਮੁਫ਼ਤ ਬਿਜਲੀ ਦੇਣ ਦੇ ਦਾਅਵਿਆਂ ਦਰਮਿਆਨ ਹੁਣ 25 ਲੱਖ ਪਰਿਵਾਰਾਂ ਤੋਂ ਪੁਰਾਣੇ ਬਿਜਲੀ ਬਿੱਲਾਂ ਦੀ ਵਸੂਲੀ ਦਾ ਮਾਮਲਾ ਭੱਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਨੇ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੰਦਿਆਂ ਸਵਾਲ ਕੀਤਾ ਹੈ ਕਿ ਜਦੋਂ ਖਪਤਕਾਰਾਂ ਨੂੰ ਪਹਿਲਾਂ ਜ਼ੀਰੋ ਬਿੱਲ ਭੇਜੇ ਜਾਂਦੇ ਰਹੇ, ਤਾਂ ਹੁਣ ਉਨ੍ਹਾਂ ਸਿਰ ਲੱਖਾਂ-ਕਰੋੜਾਂ ਰੁਪਏ ਦੇ ਬਕਾਏ ਕਿਵੇਂ ਨਿਕਲ ਆਏ? ਪਾਰਟੀ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ 25 ਲੱਖ ਪਰਿਵਾਰਾਂ ਨੂੰ 516 ਕਰੋੜ ਰੁਪਏ ਦੇ ਬਕਾਇਆ ਬਿੱਲ ਭੇਜ ਕੇ 45 ਦਿਨਾਂ ਦੇ ਅੰਦਰ ਅਦਾਇਗੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐੱਸ.) ਖਪਤਕਾਰਾਂ ਲਈ ਰਾਹਤ ਦੇਣ ਦੀ ਬਜਾਏ ਮਹਿਜ਼ ਇਕ ਦਿਖਾਵਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੂੰ ਪਹਿਲਾਂ ਬਿਜਲੀ ਦੇ ਬਿੱਲ ਹੀ ਨਹੀਂ ਭੇਜੇ ਗਏ ਅਤੇ ਲਗਾਤਾਰ ਜ਼ੀਰੋ ਬਿੱਲ ਦਿੱਤੇ ਜਾਂਦੇ ਰਹੇ, ਹੁਣ ਉਨ੍ਹਾਂ ਤੋਂ ਇਕੱਠੇ ਮੋਟੀਆਂ ਰਕਮਾਂ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਿਵਾਸ ਵੱਲ ਵਧਦੇ 253 ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝਡ਼ਪ ਅਗਲੀ ਖ਼ਬਰ ਪੰਜਾਬ ’ਚ ਕਾਨੂੰਨ-ਵਿਵਸਥਾ ਤੇ ਸ਼ਾਸਨ ਪੂਰੀ ਤਰ੍ਹਾਂ ਨਾਕਾਮ-ਕੇਵਲ ਸਿੰਘ ਢਿੱਲੋਂ
Ad Position 24