14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖ਼ੈਬਰ ਪਖਤੂਨਖਵਾ ’ਚ ਮੁਕਾਬਲੇ ਦੌਰਾਨ 16 ਅੱਤਵਾਦੀਆਂ ਅਤੇ 2 ਫ਼ੌਜੀਆਂ ਦੀ ਮੌਤ

ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 16 ਅੱਤਵਾਦੀ ਮਾਰੇ ਗਏ। ਇਨ੍ਹਾਂ ਮੁਕਾਬਲਿਆਂ ’ਚ ਪਾਕਿਸਤਾਨੀ ਫ਼ੌਜ ਦੇ ਦੋ ਜਵਾਨ ਵੀ ਮਾਰੇ ਗਏ।

Ad Position 21
No active advertisement
ਨਾਇਕ ਆਫ਼ਤਾਬ ਅਲੀ, ਹੌਲਦਾਰ ਅਸਮਤ ਅਲੀ। 15-11-2026
ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 16 ਅੱਤਵਾਦੀ ਮਾਰੇ ਗਏ। ਇਨ੍ਹਾਂ ਮੁਕਾਬਲਿਆਂ ’ਚ ਪਾਕਿਸਤਾਨੀ ਫ਼ੌਜ ਦੇ ਦੋ ਜਵਾਨ ਵੀ ਮਾਰੇ ਗਏ। ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵਲੋਂ ਜਾਰੀ ਬਿਆਨ ਅਨੁਸਾਰ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰ ਅਲੀ, ਦੱਤਾ ਖ਼ੇਲ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਫ਼ਿਤਨਾ ਅਲ-ਖ਼ਵਾਰਿਜ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਅਲੀ ਖ਼ੇਲ ’ਚ ਹੋਈ ਜ਼ਬਰਦਸਤ ਗੋਲੀਬਾਰੀ ਦੌਰਾਨ 12 ਅੱਤਵਾਦੀ ਮਾਰੇ ਗਏ, ਜਿਨ੍ਹਾਂ ’ਚ ਦੋ ਅਫ਼ਗ਼ਾਨ ਨਾਗਰਿਕ ਵੀ ਸ਼ਾਮਿਲ ਸਨ। ਇਸ ਤੋਂ ਇਲਾਵਾ ਮੀਰ ਅਲੀ ਅਤੇ ਦੱਤਾ ਖ਼ੇਲ ’ਚ ਵੀ ਦੋ-ਦੋ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ। ਇਸ ਮੁਕਾਬਲੇ ਦੌਰਾਨ ਪਾਕਿਸਤਾਨੀ ਫ਼ੌਜ ਦੇ ਦੋ ਜਵਾਨ ਵੀ ਮਾਰੇ ਗਏ, ਜਿੰਨ੍ਹਾਂ ਦੀ ਪਛਾਣ ਹੌਲਦਾਰ ਅਸਮਤ ਅਲੀ (43 ਸਾਲ, ਵਾਸੀ ਜ਼ਿਲ੍ਹਾ ਸਵਾਬੀ) ਅਤੇ ਨਾਇਕ ਆਫ਼ਤਾਬ ਅਲੀ (32 ਸਾਲ, ਵਾਸੀ ਜ਼ਿਲ੍ਹਾ ਮਰਦਾਨ) ਵਜੋਂ ਹੋਈ ਹੈ। ਫ਼ੌਜ ਅਨੁਸਾਰ ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨਮ ਕੰਸਲਟੈਂਟਸ ਵਲੋਂ ‘ਲੈਟਸ ਗੋ ਸਟੱਡੀ ਅਬਰੌਡ’ ਐਜੂਕੇਸ਼ਨ ਫੇਅਰ 2026 ਦਾ ਐਲਾਨ ਅਗਲੀ ਖ਼ਬਰ ‘ਸਤਿਕਾਰ (ਸੋਧ) ਐਕਟ’ ਬਾਰੇ ਸਰਕਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਤੇ ਐਕਟ ’ਤੇ ਰੋਕ ਸੰਬੰਧੀ ਸਥਿਤੀ ਸਪੱਸ਼ਟ ਕਰ...
Ad Position 24