ਸਾਬਕਾ ਉਪ ਰਾਸ਼ਟਰਪਤੀ ਧਨਖੜ ਨੂੰ ਮਿਲੀ ਏਮਜ਼ ਤੋਂ ਛੁੱਟੀ
ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਨਿਚਰਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਧਨਖੜ ਨੂੰ ਬੁੱਧਵਾਰ ਨੂੰ ਸਵੇਰ ਦੀ ਸੈਰ ਦੌਰਾਨ ਅਚਾਨਕ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਨਿਚਰਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਧਨਖੜ ਨੂੰ ਬੁੱਧਵਾਰ ਨੂੰ ਸਵੇਰ ਦੀ ਸੈਰ ਦੌਰਾਨ ਅਚਾਨਕ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਧਨਖੜ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਦਿਲ ਦੀਆਂ ਬਿਮਾਰੀਆਂ ਬਾਰੇ ਵਿਭਾਗ ਦੀ ਦੇਖ-ਰੇਖ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਿਛਲੇ ਦੋ ਸਾਲਾਂ ’ਚ ਧਨਖੜ ਕਾਫੀ ਵਾਰ ਬੇਹੋਸ਼ ਹੋ ਚੁੱਕੇ ਹਨ। ਜੂਨ, 2025 ’ਚ ਨੈਨੀਤਾਲ ’ਚ ਕਮਾਊਂ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਗਮ ਦੌਰਾਨ ਉਹ ਬੇਹੋਸ਼ ਹੋ ਗਏ ਸਨ। ਇਸੇ ਸਾਲ ਜਨਵਰੀ ’ਚ ਵੀ ਉਹ ਦੋ ਵਾਰ ਘਰ ’ਚ ਬੇਹੋਸ਼ ਹੋਏ ਸਨ। ਮਾਰਚ, 2025 ’ਚ ਸੀਨੇ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ।