14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਿੱਲੀ ਦੀ ਅਦਾਲਤ ਵਲੋਂ 2023 ਸੰਸਦ ਸੁਰੱਖਿਆ ਉਲੰਘਣਾ ਮਾਮਲੇ ’ਚ 2 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖਾਰਿਜ

ਨਵੀਂ ਦਿੱਲੀ, 14 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 15-11-2026
ਨਵੀਂ ਦਿੱਲੀ, 14 ਨਵੰਬਰ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ 23 ਦਸੰਬਰ ਨੂੰ ਸੰਸਦ ਦੀ ਸੁਰੱਖਿਆ ਵਿਚ ਸੰਨ੍ਹ ਲਗਾਉਣ ਦੇ ਮਾਮਲੇ ’ਚ ਦੋ ਮੁਲਜ਼ਮਾਂ ਦੀ ਨਿਯਮਤ ਜ਼ਮਾਨਤ ਅਰਜ਼ੀ ਨੂੰ ਦੂਜੀ ਵਾਰ ਖਾਰਿਜ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇਕ ਹੁਕਮ ਵਿਚ ਵਿਸ਼ੇਸ਼ ਜੱਜ ਕਿਰਨ ਬਾਂਸਲ ਨੇ ਨੋਟ ਕੀਤਾ ਕਿ ਮੁਲਜ਼ਮਾਂ, ਮਨੋਰੰਜਨ ਡੀ. ਅਤੇ ਸਾਗਰ ਸ਼ਰਮਾ ਨੇ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹੋਣ ਅਤੇ ਆਪਣੇ ਦੋ ਸਹਿ-ਮੁਲਜ਼ਮਾਂ (ਜਿਨ੍ਹਾਂ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ) ਨਾਲ ਸਮਾਨਤਾ ਦੇ ਆਧਾਰ ‘ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਜੱਜ ਨੇ ਸਪੱਸ਼ਟ ਕੀਤਾ ਕਿ ‘ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ’ (ਯੂ.ਏ.ਪੀ.ਏ.) ਤਹਿਤ ਜ਼ਮਾਨਤ ‘ਤੇ ਲੱਗੀ ਕਾਨੂੰਨੀ ਰੋਕ ਇਸ ਮਾਮਲੇ ‘ਤੇ ਲਾਗੂ ਹੁੰਦੀ ਹੈ। ਜੱਜ ਨੇ ਕਿਹਾ ਕਿ ਇਹ ਮੰਨਣ ਦੇ ਵਾਜਬ ਆਧਾਰ ਹਨ ਕਿ ਮੁਲਜ਼ਮਾਂ ਵਿਰੁੱਧ ਲਗਾਏ ਗਏ ਦੋਸ਼ ਪਹਿਲੀ ਨਜ਼ਰੇ ਸੱਚ ਹਨ। ਇਸ ਲਈ, ਅਦਾਲਤ ਬਿਨੈਕਾਰਾਂ ਮਨੋਰੰਜਨ ਡੀ ਅਤੇ ਸਾਗਰ ਸ਼ਰਮਾ ਨੂੰ ਨਿਯਮਤ ਜ਼ਮਾਨਤ ਦੇਣਾ ਉਚਿਤ ਨਹੀਂ ਸਮਝਦੀ। ਮੌਜੂਦਾ ਜ਼ਮਾਨਤ ਅਰਜ਼ੀਆਂ ਖਾਰਿਜ ਕੀਤੀਆਂ ਜਾਂਦੀਆਂ ਹਨ।”
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰੇ ਅਮਰੀਕਾ-ਬਲਿੰਕਨ ਅਗਲੀ ਖ਼ਬਰ ਭਾਜਪਾ ਦੀ ਵਿਚਾਰਧਾਰਾ ਅਡਾਨੀ, ਅੰਬਾਨੀ ਵਰਗੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ-ਰਾਹੁਲ ਗਾਂਧੀ
Ad Position 24