15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਡੀ ਸਰਕਾਰ ਨੇ ਪੰਜਾਬ ਭਰ ’ਚ ਛੱਠ ਪੂਜਾ ਲਈ ਸ਼ਾਨਦਾਰ ਪ੍ਰਬੰਧ ਕੀਤੇ-ਮੁੱਖ ਮੰਤਰੀ

ਧੂਰੀ (ਸੰਗਰੂਰ), 15 ਨਵੰਬਰ (ਸੰਜੇ ਲਹਿਰੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਠ ਪੂਜਾ ਦੇ ਸਮਾਗਮ ’ਚ ਸ਼ਰਧਾਲੂਆਂ ਨਾਲ ਸ਼ਮੂਲੀਅਤ ਕੀਤੀ ਤੇ ਸਭ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਫ਼ਿਰਕੂ ਸਦਭਾਵਨਾ ਤੇ ਆਪਸੀ ਸਤਿਕਾਰ ਦੀ ਅਮੀਰ ਵਿਰਾਸਤ ਉਦੋਂ ਹੋਰ ਮਜ਼ਬੂਤ ਹੁੰਦੀ ਹੈ, ਜਦੋਂ ਲੋਕ ਇਕ-ਦੂਜੇ ਦੇ ਤਿਉਹਾਰਾਂ ਨੂੰ ਸਮੂਹਿਕ ਉਤਸ਼ਾਹ ਨਾਲ ਮਨਾਉਂਦੇ ਹਨ।

Ad Position 21
No active advertisement
ਧੂਰੀ ਵਿਖੇ ਛਠ ਪੂਜਾ ਦੇ ਤਿਉਹਾਰ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। ਤਸਵੀਰ : ਸੰਜੇ ਲਹਿਰੀ 16-11-2026
ਧੂਰੀ (ਸੰਗਰੂਰ), 15 ਨਵੰਬਰ (ਸੰਜੇ ਲਹਿਰੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਠ ਪੂਜਾ ਦੇ ਸਮਾਗਮ ’ਚ ਸ਼ਰਧਾਲੂਆਂ ਨਾਲ ਸ਼ਮੂਲੀਅਤ ਕੀਤੀ ਤੇ ਸਭ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਫ਼ਿਰਕੂ ਸਦਭਾਵਨਾ ਤੇ ਆਪਸੀ ਸਤਿਕਾਰ ਦੀ ਅਮੀਰ ਵਿਰਾਸਤ ਉਦੋਂ ਹੋਰ ਮਜ਼ਬੂਤ ਹੁੰਦੀ ਹੈ, ਜਦੋਂ ਲੋਕ ਇਕ-ਦੂਜੇ ਦੇ ਤਿਉਹਾਰਾਂ ਨੂੰ ਸਮੂਹਿਕ ਉਤਸ਼ਾਹ ਨਾਲ ਮਨਾਉਂਦੇ ਹਨ। ਛੱਠ ਪੂਜਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਮੈਂ ਧੂਰੀ ’ਚ ਛੱਠ ਤਿਉਹਾਰ ’ਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ’ਚ ਹਜ਼ਾਰਾਂ ਲੋਕ ਸ਼ਰਧਾ, ਉਤਸ਼ਾਹ ਤੇ ਧਾਰਮਿਕ ਭਾਵਨਾ ਨਾਲ ਛੱਠ ਪੂਜਾ ਮਨਾ ਰਹੇ ਹਨ। ਮੈਂ ਛੱਠੀ ਮਾਈਆਂ ਤੇ ਸੂਰਜ ਦੇਵਤਾ ਅੱਗੇ ਸਭ ਲਈ ਸ਼ਾਂਤੀ, ਚੰਗੀ ਸਿਹਤ, ਖ਼ੁਸ਼ੀ ਤੇ ਖ਼ੁਸ਼ਹਾਲੀ ਦੀ ਅਰਦਾਸ ਕਰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਛੱਠ ਪੂਜਾ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ, ਸਗੋਂ ਇੱਕ ਪਵਿੱਤਰ ਮੌਕਾ ਹੈ ਜੋ ਸ਼ਰਧਾ, ਤਪੱਸਿਆ, ਅਨੁਸ਼ਾਸਨ, ਪਰਿਵਾਰਕ ਸ਼ਰਧਾ ਤੇ ਕੁਦਰਤ ਪ੍ਰਤੀ ਸ਼ੁਕਰਾਨੇ ਦਾ ਪ੍ਰਤੀਕ ਹੈ। ਸੂਰਜ ਨੂੰ ਜੀਵਨ, ਊਰਜਾ, ਰੋਸ਼ਨੀ ਤੇ ਚੰਗੀ ਸਿਹਤ ਦੇ ਸਰੋਤ ਵਜੋਂ ਪੂਜਿਆ ਜਾਂਦਾ ਹੈ, ਜੋ ਸਾਡੀ ਹੋਂਦ ਲਈ ਕੁਦਰਤ ਦੇ ਅਨਮੋਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਹਾਰ ਤੇ ਪੂਰਵਾਂਚਲ ਤੋਂ ਆਏ ਸਾਡੇ ਭਰਾ-ਭੈਣਾਂ ਨਾਲ ਸਾਡਾ ਰਿਸ਼ਤਾ ਸਿਰਫ਼ ਰੁਜ਼ਗਾਰ ਤੱਕ ਸੀਮਤ ਨਹੀਂ ਹੈ, ਇਹ ਸਭਿਆਚਾਰਕ ਆਦਾਨ-ਪ੍ਰਦਾਨ, ਆਪਸੀ ਭਰੋਸੇ, ਪਿਆਰ ਤੇ ਭਾਈਚਾਰੇ ’ਚ ਜੁੜਿਆ ਇਕ ਮਜ਼ਬੂਤ ਬੰਧਨ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਭਾਈਚਾਰੇ, ਧਰਮ ਤੇ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਭਰ ‘ਚ ਛੱਠ ਪੂਜਾ ਲਈ 104 ਥਾਵਾਂ ਦੀ ਪਛਾਣ ਕੀਤੀ ਸੀ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸਭ ਨੂੰ ਛੱਠ ਪੂਜਾ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰ ਨੂੰ ਖ਼ੁਸ਼ੀ, ਉਤਸ਼ਾਹ ਤੇ ਸ਼ਰਧਾ ਨਾਲ ਮਨਾਉਣ। ਇਸ ਮੌਕੇ ਓ.ਐਸ . ਡੀ. ਸੁਖਬੀਰ ਸਿੰਘ ਸੁੱਖੀ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁਲੀ, ਪ੍ਰਧਾਨ ਨਗਰ ਕੌਂਸਲ ਅਮਰਜੋਤ ਕੌਰ ਬਾਜਵਾ, ਰਮਨਦੀਪ ਸਿੰਘ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ, ਡਾਕਟਰ ਅਨਵਰ ਭਸੌੜ ਮੈਂਬਰ ਵਕਫ ਬੋਰਡ, ਪੁਸਪਿੰਦਰ ਸ਼ਰਮਾ, ਅਨਿਲ ਕੁਮਾਰ ਮਿੱਤਲ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਿਲ ਕਰਨ ਲਈ ਪੰਜਾਬ ਕਾਂਗਰਸ ਵਲੋਂ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਅਗਲੀ ਖ਼ਬਰ ਟਰਾਲੀ ਨਾਲ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24