15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਲੋਕਾਂ ਵਲੋਂ ਸ਼ਰਧਾਂਜਲੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਉੱਚ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਦੀ ਪਿਛਲੇ ਦਿਨੀਂ ਹੱਤਿਆ ਕਰ ਦਿੱਤੀ ਗਈ ਸੀ, ਨਮਿਤ ਅੰਤਿਮ ਅਰਦਾਸ ਸਮਾਗਮ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ’ਚ ਕਰਵਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਭਾਈ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਵੀ ਹਾਜ਼ਰੀਆਂ ਲਵਾਈਆਂ।

Ad Position 21
No active advertisement
ਅਜੀਤ ਡੈਸਕ 16-11-2026
ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਦੀ ਪਿਛਲੇ ਦਿਨੀਂ ਹੱਤਿਆ ਕਰ ਦਿੱਤੀ ਗਈ ਸੀ, ਨਮਿਤ ਅੰਤਿਮ ਅਰਦਾਸ ਸਮਾਗਮ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ’ਚ ਕਰਵਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਭਾਈ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਨੇ ਵੀ ਹਾਜ਼ਰੀਆਂ ਲਵਾਈਆਂ। ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਅੰਤਿਮ ਅਰਦਾਸ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਦੇ ਨਾਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਭਾਈ ਬਿੰਦਰ ਸਿੰਘ ਦੇ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕਰਦਿਆਂ ਅਕਾਲ ਪੁਰਖ ਅੱਗੇ ਬੇਨਤੀ ਕੀਤੀ ਕਿ ਨਸ਼ਿਆਂ ਨੂੰ ਪੱਕੇ ਤੌਰ ’ਤੇ ਰੋਕਣ ਦੇ ਲਈ ਹਾਕਮਾਂ/ਸਰਕਾਰਾਂ ਨੂੰ ਮੱਤ ਸਮੁੱਤ ਬਖ਼ਸ਼ਦਿਆਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਨਾਮ ਬਾਣੀ ਨਾਲ ਜੋੜੋ, ਜਿਹੜੇ ਹਾਕਮ ਨਸ਼ਾ ਵੇਚਣ ਵਾਲਿਆਂ ਦੀ ਮਦਦ ਕਰਦੇ ਹਨ, ਕੌਮ ਨੂੰ ਵਿਵੇਕ ਬੁੱਧੀ ਬਖ਼ਸ਼ੋ ਕਿ ਕੌਮ ਉਨ੍ਹਾਂ ਦੀ ਨਿਸ਼ਾਨਦੇਹੀ ਕਰ ਸਕੇ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁਟ ਹੋ ਸਕੇ। ਅਰਦਾਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਪਾਵਨ ਹੁਕਮਨਾਮਾ ਲਿਆ। ਅੰਤਿਮ ਅਰਦਾਸ ਉਪਰੰਤ ਮਰਹੂਮ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ ਨੇ ਸੰਗਤਾਂ ਨੂੰ ਸੰਬੋਧਿਤ ਹੁੰਦਿਆਂ ਭਾਈ ਝੋਟਾ ਦੀ ਹੱਤਿਆ ਵਾਲੇ ਦਿਨ ਤੋਂ ਲੈ ਕੇ ਅੰਤਿਮ ਅਰਦਾਸ ਵੇਲੇ ਤੱਕ ਪਰਿਵਾਰ ਨੂੰ ਸਹਿਯੋਗ ਦੇਣ ਵਾਲੀਆਂ ਸੰਗਤਾਂ ਅਤੇ ਇਨਸਾਫ਼ ਦੀ ਲੜਾਈ ਲੜਦਿਆਂ ਮਾਨਸਾ ਮੋਰਚੇ ’ਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ, ਐਂਟੀ ਡਰੱਗ ਫੋਰਸ ਅਤੇ ਸੰਘਰਸ਼ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਈ ਪਰਵਿੰਦਰ ਸਿੰਘ ਨੂੰ ਕੌਮੀ ਸ਼ਹੀਦ ਐਲਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਅੰਤਿਮ ਅਰਦਾਸ ਸਮਾਗਮ ਸਮੇਤ ਮੋਰਚੇ ’ਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਭਾਈ ਝੋਟਾ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਉਨ੍ਹਾਂ ਦੇ ਪਿਤਾ ਭਾਈ ਗੁਰਚਰਨ ਸਿੰਘ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਜੱਸਾ ਸਿੰਘ ਤੇ ਭਾਈ ਮੇਜਰ ਸਿੰਘ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਸੁਖਦੇਵ ਸਿੰਘ ਆਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਵਲੋਂ ਗੁਰਪ੍ਰੀਤ ਸਿੰਘ ਝੱਬਰ ਤੇ ਮੋਹਣ ਸਿੰਘ ਬੰਗੀ, ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਜਗਜੀਤ ਸਿੰਘ ਕਾਕਾ, ਦਸਮੇਸ਼ ਤਰਨਾ ਦਲ ਦੇ ਬਾਬਾ ਰਾਜਾਰਾਜ ਸਿੰਘ, ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਤਰਨਾ ਦਲ ਮੁਖੀ ਬਾਬਾ ਮੇਜਰ ਸਿੰਘ ਵਲੋਂ ਜਥੇਦਾਰ ਬੱਲਮ ਸਿੰਘ ਸਮੇਤ ਕਈ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰ ਨੂੰ ਦਸਤਾਰਾਂ ਭੇਟ ਕੀਤੀਆਂ। ਅੰਤਿਮ ਅਰਦਾਸ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਵਿੰਦਰ ਸਿੰਘ ਭੂੰਦੜ ਸਾਬਕਾ ਮੈਂਬਰ ਰਾਜ ਸਭਾ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾ.ਪ੍ਰਧਾਨ ਤਰਸੇਮ ਸਿੰਘ, ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ’ਚ ਚੀਫ਼ ਵ੍ਹਿਪ ਵਿਧਾਇਕਾ ਬਲਜਿੰਦਰ ਕੌਰ, ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮਨਪ੍ਰੀਤ ਸਿੰਘ ਇਆਲੀ ਵਿਧਾਇਕ, ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ, ਬਾਬਾ ਬੂਟਾ ਸਿੰਘ, ਮਿੱਠੂ ਸਿੰਘ ਕਾਹਨੇਕੇ ਤੇ ਸੁਰਜੀਤ ਸਿੰਘ ਰਾਏਪੁਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਤਖਤ ਸਾਹਿਬ ਮੈਨੇਜਰ ਨਰਿੰਦਰਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਬਾਬਾ ਅਜੀਤ ਸਿੰਘ ਕੀਰਤਨਪੁਰਾ, ਬਾਬਾ ਪ੍ਰੀਤਮ ਸਿੰਘ ਮੱਲੜੀ, ਲੱਖਾ ਸਿਧਾਣਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਜਪਾ ਦੇ ਜਗਦੀਪ ਸਿੰਘ ਨਕੱਈ ਸਾਬਕਾ ਵਿਧਾਇਕ, ਸੀ.ਪੀ.ਆਈ ਦੇ ਕਾ.ਹਰਦੇਵ ਅਰਸ਼ੀ ਸਾਬਕਾ ਵਿਧਾਇਕ, ਕਾਂਗਰਸ ਦੇ ਨਾਜ਼ਰ ਸਿੰਘ ਮਾਨਸ਼ਾਹੀਆ ਸਾਬਕਾ ਵਿਧਾਇਕ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਕਾਂਗਰਸ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਗੁਰਬਾਜ਼ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਵਿੱਕੀ, ‘ਆਪ’ ਦੇ ਜਥੇਦਾਰ ਦਰਸ਼ਨ ਸਿੰਘ ਜਗਾ, ਭਾਜਪਾ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ, ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਮਹਿਰਾਜ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ, ਸੱਤਪਾਲ ਸਿੰਘ ਸਿਵੀਆ, ਮਿਸਲ ਸਤਲੁਜ ਦੇ ਰਣਪਿੰਦਰਜੀਤ ਸਿੰਘ ਗੋਲਡੀ, ਮਾਨਿਕ ਗੋਇਲ, ਭਾਨਾ ਸਿੱਧੂ, ਨਵਜੋਤ ਕੌਰ ਲੰਬੀ, ਭਾਈ ਸੁਖਵਿੰਦਰ ਸਿੰਘ ਹਰਿਆਣਾ, ਭਾਕਿਯੂ ਲੱਖੋਵਾਲ (ਟਿਕੈਤ) ਸੂਬਾ ਜਨ: ਸਕੱਤਰ ਸਰੂਪ ਸਿੰਘ ਰਾਮਾਂ, ਭਾਕਿਯੂ (ਸਿੱਧੂਪੁਰ) ਦੇ ਬਲਦੇਵ ਸਿੰਘ ਸੰਦੋਹਾ, ਭਾਕਿਯੂ (ਕ੍ਰਾਂਤੀਕਾਰੀ) ਆਗੂ ਸੁਰਜੀਤ ਸਿੰਘ ਫੂਲ, ਭਾਕਿਯੂ (ਉਗਰਾਹਾਂ) ਆਗੂ ਜਗਦੇਵ ਸਿੰਘ ਜੋਗੇਵਾਲਾ, ਮਨਜੀਤ ਸਿੰਘ ਧਨੇਰ, ਮਜ਼ਦੂਰ ਮੁਕਤੀ ਮੋਰਚਾ ਦੇ ਭਗਵੰਤ ਸਿੰਘ ਸਮਾਂਓ, ਭਗਵੰਤ ਘੱਗਾ ਸ਼ਹੀਦ ਭਗਤ ਸਿੰਘ ਮਿਸ਼ਨ, ਸਾਬਕਾ ਫ਼ੌਜੀਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ, ਧਰਮੀ ਫ਼ੌਜੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜਲਦ ਮੁੜ ਤੋਂ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ! ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਕੇ ਦੇ ਸਕਦੇ ਹਨ ਸਿੱਖ ਸੰਗਤ ਨ... ਅਗਲੀ ਖ਼ਬਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕੈਦੀ ਫ਼ਰਾਰ ਸੱਤ ਘੰਟਿਆਂ ਬਾਅਦ ਮੁੜ ਕਾਬੂ
Ad Position 24