15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੈਸ਼ਨਲ ਅਬੈਕਸ ਮੁਕਾਬਲੇ ’ਚ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵੰਸ਼ ਅਰੋੜਾ ਨੇ ਮਾਰੀ ਬਾਜ਼ੀ 16,114 ਵਿਦਿਆਰਥੀਆਂ ਵਿਚੋਂ ਪਹਿਲਾ ਸਥਾਨ

ਭਗਤਾ ਭਾਈਕਾ (ਬਠਿੰਡਾ), 15 ਨਵੰਬਰ (ਸੁਖਪਾਲ ਸਿੰਘ ਸੋਨੀ)- ਸੀ. ਐਮ.

Ad Position 21
No active advertisement
ਵੰਸ਼ ਅਰੋੜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਰਮਨ ਕੁਮਾਰ। ਤਸਵੀਰ : ਸੁਖਪਾਲ ਸਿੰਘ ਸੋਨੀ 16-11-2026
ਭਗਤਾ ਭਾਈਕਾ (ਬਠਿੰਡਾ), 15 ਨਵੰਬਰ (ਸੁਖਪਾਲ ਸਿੰਘ ਸੋਨੀ)- ਸੀ.ਐਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਦੇ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਵੰਸ਼ ਅਰੋੜਾ ਪੁੱਤਰ ਰਾਜੇਸ਼ ਕੁਮਾਰ ਅਤੇ ਜੋਤੀ ਬਾਲਾ ਨੇ ਰਾਸ਼ਟਰੀ ਪੱਧਰ ਦੇ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਵੀਂ ਟਰਮ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ’ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਨਵੀਂ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ, ਤਾਮਿਲਨਾਡੂ, ਰਾਜਸਥਾਨ, ਗੁਜਰਾਤ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਕੇਰਲ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕੁੱਲ 16,114 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਖ਼ਤ ਮੁਕਾਬਲੇ ਵਿਚ ਵੰਸ਼ ਅਰੋੜਾ ਨੇ ਆਪਣੀ ਅਸਾਧਾਰਨ ਗਣਨਾ ਸ਼ਕਤੀ ਅਤੇ ਤੇਜ਼ ਬੁੱਧੀ ਦਾ ਪ੍ਰਦਰਸ਼ਨ ਕਰਦਿਆਂ ਜੋੜ, ਘਟਾਓ, ਗੁਣਾ ਅਤੇ ਭਾਗ ਦੇ 100 ਸਵਾਲ ਨਿਰਧਾਰਿਤ 20 ਮਿੰਟਾਂ ਦੀ ਬਜਾਏ ਮਹਿਜ਼ 11 ਮਿੰਟ 51 ਸਕਿੰਟਾਂ ਵਿਚ ਹੱਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਵਿਦਿਆਰਥੀ ਵੰਸ਼ ਅਰੋੜਾ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਖ਼ਾਮੀਆਂ ਦੇ ਬਾਵਜੂਦ ਬੱਸਾਂ ਨੂੰ ਸੜਕਾਂ ’ਤੇ ਉਤਾਰਦੀ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅਮਰੀਕਾ ਨੇ ਯੂਕਰੇਨ ਦੀ ਨਾਟੋ ਮੈਂਬਰਸ਼ਿਪ ਦੇ ਬਦਲੇ ਡੋਨਬਾਸ ਤੋਂ ਫ਼ੌਜਾਂ ਵਾਪਸ ਬੁਲਾਉਣ ਦਾ ਪ੍ਰਸਤਾਵ ਰੱਖਿਆ-ਜ਼ੇਲੇਂਸਕੀ
Ad Position 24