ਸੁਰੱਖਿਆ ਖ਼ਾਮੀਆਂ ਦੇ ਬਾਵਜੂਦ ਬੱਸਾਂ ਨੂੰ ਸੜਕਾਂ ’ਤੇ ਉਤਾਰਦੀ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਸ਼ਹਿਰਾ ਪੰਨੂਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਨਾਲ ਵਾਪਰੇ ਦਰਦਨਾਕ ਹਾਦਸੇ ਨੂੰ ਸਰਕਾਰ ਦੀ ਕਥਿਤ ਲਾਪਰਵਾਹੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਬੱਸਾਂ ਦੀ ਸੁਰੱਖਿਆ ਅਤੇ ਲਾਜ਼ਮੀ ਦਸਤਾਵੇਜ਼ਾਂ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਸਵਾਲ ਉੱਠ ਚੁੱਕੇ ਸਨ ਤਾਂ ਫਿਰ ਇਨ੍ਹਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਸ ਨੇ ਦਿੱਤੀ?
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨੌਸ਼ਹਿਰਾ ਪੰਨੂਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਨਾਲ ਵਾਪਰੇ ਦਰਦਨਾਕ ਹਾਦਸੇ ਨੂੰ ਸਰਕਾਰ ਦੀ ਕਥਿਤ ਲਾਪਰਵਾਹੀ ਦਾ ਨਤੀਜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਬੱਸਾਂ ਦੀ ਸੁਰੱਖਿਆ ਅਤੇ ਲਾਜ਼ਮੀ ਦਸਤਾਵੇਜ਼ਾਂ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਸਵਾਲ ਉੱਠ ਚੁੱਕੇ ਸਨ ਤਾਂ ਫਿਰ ਇਨ੍ਹਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਸ ਨੇ ਦਿੱਤੀ? ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਅਤੇ 18 ਦੇ ਗੰਭੀਰ ਜ਼ਖ਼ਮੀ ਹੋਣ ਲਈ ਸਿਰਫ਼ ਬੱਸ ਮਾਲਕਾਂ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ। ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਢਿੱਲੋਂ ਨੇ ਕਿਹਾ ਕਿ ਇਹ ਮਹਿਜ਼ ਸੜਕ ਹਾਦਸਾ ਨਹੀਂ, ਸਗੋਂ ਸਰਕਾਰੀ ਤੰਤਰ ਦੀ ਗੰਭੀਰ ਲਾਪਰਵਾਹੀ ਦਾ ਨਤੀਜਾ ਹੈ।