ਭਾਈ ਝੋਟਾ ਮਾਰਿਆ ਨਹੀਂ ਮਰਵਾਇਆ ਗਿਐ-ਸਿਮਰਨਜੀਤ ਸਿੰਘ ਮਾਨ
ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸਾਡਾ ਯੋਧਾ ਭਾਈ ਪਰਵਿੰਦਰ ਸਿੰਘ ਝੋਟਾ ਕਿਸੇ ਇਕ ਮੈਡੀਕਲ ਸਟੋਰ ਸੰਚਾਲਕ ਵਲੋਂ ਮਹਿਜ਼ ਮਾਰਿਆ ਨਹੀ ਗਿਆ ਸਗੋਂ ਉਸ ਨੂੰ ਮਰਵਾਇਆ ਗਿਆ ਹੈ ਤੇ ਇਹ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨਸਾ ਸਾਬਕਾ ਸੰਸਦ ਮੈਂਬਰ ਨੇ ਅੱਜ ਭਾਈ ਪਰਵਿੰਦਰ ਸਿੰਘ ਝੋਟਾ ਦੇ ਭੋਗ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਗੱਲਬਾਤ ਦੌਰਾਨ ਸਿਮਰਨਜੀਤ ਸਿੰਘ ਮਾਨ।
16-11-2026