15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁ: ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਥੇਦਾਰ ਗੜਗੱਜ, ਧਾਮੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁ: ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਜੀ (ਸ਼ਹੀਦਾਂ ਸਾਹਿਬ ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁ: ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਜੀ (ਸ਼ਹੀਦਾਂ ਸਾਹਿਬ ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ। ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਤੇ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦਾ ਚੜ੍ਹਦੀ ਕਲਾ, ਦ੍ਰਿੜ੍ਹ ਵਿਸ਼ਵਾਸ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ। ਉਪਰੰਤ ਢਾਡੀ ਦਰਬਾਰ ਅਤੇ ਕਵੀ ਦਰਬਾਰ ਵੀ ਸਜਾਇਆ ਗਿਆ। ਸ਼ਾਮ ਨੂੰ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜੋ ਦੇਰ ਰਾਤ ਤੱਕ ਜਾਰੀ ਰਿਹਾ। ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਅਤੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ। ਇਸ ਮੌਕੇ ਭਾਈ ਸਿਮਰਜੀਤ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ, ਭਾਈ ਹਰਜੋਤ ਸਿੰਘ ਜ਼ਖ਼ਮੀ ਜਲੰਧਰ ਵਾਲੇ, ਭਾਈ ਜਸਕਰਨ ਸਿੰਘ ਪਟਿਆਲਾ ਵਾਲੇ, ਭਾਈ ਜਸਪਾਲ ਸਿੰਘ ਦਿੱਲੀ ਵਾਲੇ ਦੇ ਜਥਿਆਂ ਨੇ ਕੀਰਤਨ ਕੀਤਾ। ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਬਾਬਾ ਦੀਪ ਸਿੰਘ ਦੀ ਸ਼ਹਾਦਤ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮ ਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਜਗਜੀਤ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਜੋਨੀ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਕੁਲਵੰਤ ਸਿੰਘ ਅਤੇ ਬਲਦੇਵ ਸਿੰਘ ਧੁੰਨ ਵਲੋਂ ਰਾਗੀ ਜਥਿਆਂ, ਕਥਾ ਵਾਚਕਾਂ, ਕਵੀਸ਼ਰੀ ਜਥਿਆਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਜਨਰਲ ਮੈਨੇਜਰ ਮੇਜਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੀਤਾ ਦਾ ਸੰਦੇਸ਼ ਤੇ ਭਗਵਾਨ ਬਿਰਸਾ ਮੁੰਡਾ ਦਾ ਸੰਘਰਸ਼ ਸਭ ਲਈ ਪ੍ਰੇਰਨਾ ਸ੍ਰੋਤ-ਨਾਇਬ ਸਿੰਘ ਸੈਣੀ ਪੰਚਕੂਲਾ ਵਿਖੇ ਕ੍ਰਿਸ਼... ਅਗਲੀ ਖ਼ਬਰ ਵਿੱਤ ਮੰਤਰੀ ਨਾਲ ਮੀਟਿੰਗ ਉਪਰੰਤ ਸੰਘਰਸ਼ਸ਼ੀਲ ਅਧਿਆਪਕਾਂ ਨੇ ਦੂਜੇ ਦਿਨ ਮੁੱਖ ਮੰਤਰੀ ਨਿਵਾਸ ਵੱਲ ਜਾਣ ਦਾ ਪ੍ਰੋਗਰਾਮ ਕੀਤ...
Ad Position 24