ਬਾਰਾਮੂਲਾ ਦੀ ਮਸਜਿਦ ’ਚ ਲੱਗੀ ਭਿਆਨਕ ਅੱਗ, ਚਾਰ ਵਿਅਕਤੀ ਝੁਲਸੇ
ਸ੍ਰੀਨਗਰ, 15 ਨਵੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਮਸਜਿਦ ’ਚ ਅਚਾਨਕ ਅੱਗ ਲੱਗਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਪੱਟਨ ਸਥਿਤ ਹਮਰੇ ਇਲਾਕੇ ਦੀ ਮਸਜਿਦ ’ਚ ਵਾਪਰੀ।
ਸ੍ਰੀਨਗਰ, 15 ਨਵੰਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਮਸਜਿਦ ’ਚ ਅਚਾਨਕ ਅੱਗ ਲੱਗਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਪੱਟਨ ਸਥਿਤ ਹਮਰੇ ਇਲਾਕੇ ਦੀ ਮਸਜਿਦ ’ਚ ਵਾਪਰੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਅਧਿਕਾਰੀਆਂ ਅਨੁਸਾਰ ਇਸ ਹਾਦਸੇ ’ਚ ਚਾਰ ਵਿਅਕਤੀ ਮਾਮੂਲੀ ਤੌਰ ’ਤੇ ਝੁਲਸ ਗਏ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਸ੍ਰੀਨਗਰ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।