15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਲਈ ਵੱਡੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਆਸ਼ੀਰਵਾਦ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਪ੍ਰਮਾਤਮਾ ਦੀ ਵਿਸ਼ੇਸ਼ ਮਿਹਰ ਅਤੇ ਸਭ ਤੋਂ ਵੱਡੀ ਬਖ਼ਸ਼ਿਸ਼ ਹੈ। ਅਜਿਹੀਆਂ ਰੂਹਾਨੀ ਸ਼ਖ਼ਸੀਅਤਾਂ ਦੀ ਸੰਗਤ ਅਤੇ ਅਸ਼ੀਰਵਾਦ ਮਨ ਨੂੰ ਸਕੂਨ ਦੇਣ ਦੇ ਨਾਲ-ਨਾਲ ਜੀਵਨ ਵਿਚ ਨਿਮਰਤਾ, ਸੇਵਾ ਅਤੇ ਚੰਗੇ ਕਰਮਾਂ ਦੀ ਪ੍ਰੇਰਨਾ ਵੀ ਦਿੰਦੇ ਹਨ। ਬਾਬਾ ਜੀ ਦੀ ਸ਼ਖ਼ਸੀਅਤ ਸਾਦਗੀ, ਨਿਮਰਤਾ ਅਤੇ ਅਧਿਆਤਮਿਕਤਾ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਨੌਜਵਾਨਾਂ ਨੂੰ ਘੱਟ ਤਨਖਾਹਾਂ ਦੇ ਕੇ ਹੋ ਰਿਹੈ ਸ਼ੋਸ਼ਣ, ਭਾਜਪਾ ਉਠਾਏਗੀ ਆਵਾਜ਼-ਜਾਖੜ
Ad Position 24