ਹਿੰਦੂ ਨੌਜਵਾਨ ਜ਼ਿਲ੍ਹਾ ਰਹੀਮ ਯਾਰ ਖਾਨ ਦਾ ਸਹਾਇਕ ਕਮਿਸ਼ਨਰ ਨਿਯੁਕਤ
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ’ਚ ਹੋਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਹਿੰਦੂ ਭਾਈਚਾਰੇ ਨਾਲ ਸੰਬੰਧਿਤ ਨੌਜਵਾਨ ਸਿਵਲ ਸੇਵਾ ਅਧਿਕਾਰੀ ਰੋਹਿਤ ਕੁਮਾਰ ਗੁਨੇਟਾ ਨੂੰ ਜ਼ਿਲ੍ਹਾ ਰਹੀਮ ਯਾਰ ਖਾਨ ਦਾ ਸਹਾਇਕ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪਾਕਿ ਦੀ ਵੱਕਾਰੀ ਸਿਵਲ ਸੇਵਾ (ਪੀ.
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ’ਚ ਹੋਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਹਿੰਦੂ ਭਾਈਚਾਰੇ ਨਾਲ ਸੰਬੰਧਿਤ ਨੌਜਵਾਨ ਸਿਵਲ ਸੇਵਾ ਅਧਿਕਾਰੀ ਰੋਹਿਤ ਕੁਮਾਰ ਗੁਨੇਟਾ ਨੂੰ ਜ਼ਿਲ੍ਹਾ ਰਹੀਮ ਯਾਰ ਖਾਨ ਦਾ ਸਹਾਇਕ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪਾਕਿ ਦੀ ਵੱਕਾਰੀ ਸਿਵਲ ਸੇਵਾ (ਪੀ.ਏ.ਐੱਸ.) ਦੇ ਅਧਿਕਾਰੀ ਰੋਹਿਤ ਕੁਮਾਰ ਦੀ ਇਹ ਨਿਯੁਕਤੀ ਘੱਟ-ਗਿਣਤੀ ਭਾਈਚਾਰੇ ਲਈ ਇਕ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ’ਚ ਸੂਬੇ ਭਰ ਵਿਚ 52 ਸਹਾਇਕ ਕਮਿਸ਼ਨਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤਹਿਤ ਰੋਹਿਤ ਕੁਮਾਰ ਨੂੰ ਰਹੀਮ ਯਾਰ ਖਾਨ ਦੀ ਕਮਾਨ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਲਹਿੰਦੇ ਪੰਜਾਬ ਦੇ ਖਾਨੇਵਾਲ ਅਤੇ ਮਨਕੇਰਾ ’ਚ ਵੀ ਬਤੌਰ ਸਹਾਇਕ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।