16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ-ਕੰਗ ਲਾਂਘਾ ਨੂੰ ਬੰਦ ਰੱਖਣਾ ਸਿਰਫ਼ ਸੁਰੱਖਿਆ ਦਾ ਮਸਲਾ ਨਹੀਂ, ਸਗੋਂ ਸਿਆਸੀ ਫ਼ੈਸਲਾ-ਧਾਲੀਵਾਲ

ਚੰਡੀਗੜ੍ਹ 16 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹਣ ਦੀ ਅਪੀਲ ਕਰ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ 16 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਚੁੱਕੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹਣ ਦੀ ਅਪੀਲ ਕਰ ਚੁੱਕੇ ਹਨ। ਇਸੇ ਤਰ੍ਹਾਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰ ਮਹੀਨੇ ਦੀ 15 ਤਰੀਕ ਨੂੰ ਸਿੱਖ ਸ਼ਰਧਾਲੂ ਇਕੱਠੇ ਹੋ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਦੇ ਹਨ। ਇਹ ਬੇਹੱਦ ਮੰਦਭਾਗਾ ਹੈ ਕਿ ਸੰਗਤ ਦੀਆਂ ਲਗਾਤਾਰ ਅਰਦਾਸਾਂ ਅਤੇ ਅਪੀਲਾਂ ਦੇ ਬਾਵਜੂਦ, ਉਨ੍ਹਾਂ ਨੂੰ ਸਿੱਖ ਇਤਿਹਾਸ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇਕ ਦੇ ਦਰਸ਼ਨਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਲਾਂਘੇ ਨੂੰ ਲਗਾਤਾਰ ਬੰਦ ਰੱਖਣ ਨੂੰ ਅਸਲ ਸੁਰੱਖਿਆ ਚਿੰਤਾ ਦੀ ਬਜਾਏ ਇਕ ਸਿਆਸੀ ਫੈਸਲਾ ਕਰਾਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਬੰਦ ਹੋਣਾ ਸਿਰਫ਼ ਸੁਰੱਖਿਆ ਦਾ ਮੁੱਦਾ ਨਹੀਂ, ਸਗੋਂ ਇਹ 200% ਸਿਆਸੀ ਮੁੱਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ-ਲੁਧਿਆਣਾ ਜੰਕਸ਼ਨ ਸੈਕਸ਼ਨ ’ਚ ਕੰਮਕਾਜ ਦੇ ਚੱਲਦੇ ਰੇਲਾਂ ਰਹਿਣਗੀਆਂ ਪ੍ਰਭਾਵਿਤ ਅਗਲੀ ਖ਼ਬਰ ਕੈਲਗਰੀ ਕੋਰਨਰਸਟੋਨ ਇਲਾਕੇ ’ਚ ਬਣੇਗਾ ਨਵਾਂ ਗੁਰੂਘਰ ਤੇ ਖਾਲਸਾ ਸਕੂਲ
Ad Position 24