16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡਿਜੀਟਲ ਮਰਦਮਸ਼ੁਮਾਰੀ ਲਈ ਮੇਅਰ ਇੰਦਰਜੀਤ ਕੌਰ ਨੇ ਖੁਦ ਕਰਵਾਈ ਰਜਿਸਟ੍ਰੇਸ਼ਨ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਜੀਟਲ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਦੀ ਸ਼ੁਰੂਆਤ ਸੋਮਵਾਰ ਤੋਂ ਹੋ ਗਈ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਖੁਦ ਆਨਲਾਈਨ ਆਪਣੀ ਜਾਣਕਾਰੀ ਦਰਜ ਕਰਵਾਈ ਅਤੇ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਜੀਟਲ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਦੀ ਸ਼ੁਰੂਆਤ ਸੋਮਵਾਰ ਤੋਂ ਹੋ ਗਈ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਖੁਦ ਆਨਲਾਈਨ ਆਪਣੀ ਜਾਣਕਾਰੀ ਦਰਜ ਕਰਵਾਈ ਅਤੇ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਲਕਾ ਉਤਰੀ ਤੋਂ ਮਦਨ ਲਾਲ ਬੱਗਾ, ਹਲਕਾ ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰ ਕੌਰ ਛੀਨਾ ਨੇ ਵੀ ਆਪਣੀ ਜਾਣਕਾਰੀ ਸਵੈ-ਗਣਨਾ ਰਾਹੀਂ ਦਰਜ ਕਰਵਾਈ। ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਸ਼ਹਿਰ ਵਾਸੀ 16 ਤੋਂ 30 ਨਵੰਬਰ ਤਕ ਸਰਕਾਰੀ ਵੈੱਬਸਾਈਟ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਤੋਂ ਬਾਅਦ ਮਿਲਣ ਵਾਲੀ ਐਸ.ਈ.ਆਈ.ਡੀ. ਪਹਿਲੀ ਦਸੰਬਰ ਤੋਂ ਘਰ-ਘਰ ਆਉਣ ਵਾਲੇ ਗਣਨਾਕਾਰ ਨੂੰ ਦੇਣੀ ਹੋਵੇਗੀ। ਇਸ ਨਾਲ ਕਿਸੇ ਹੋਰ ਦਸਤਾਵੇਜ਼ ਜਾਂ ਓ.ਟੀ.ਪੀ. ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਆਨਲਾਈਨ ਸਵੈ-ਗਣਨਾ ਨਾਲ ਲੋਕਾਂ ਦਾ ਸਮਾਂ ਬਚੇਗਾ ਅਤੇ ਸਹੀ ਜਾਣਕਾਰੀ ਦਰਜ ਕਰਵਾਉਣ ਵਿਚ ਮਦਦ ਮਿਲੇਗੀ। ਇਸ ਸਬੰਧੀ ਸਹਾਇਤਾ ਲਈ 1800-180-1855 ਹੈਲਪ ਲਾਈਨ ਨੰਬਰ ਵੀ ਜਾਰੀ ਕੀਤੀ ਗਿਆ ਹੈ। ਜਿਹੜੇ ਲੋਕ ਆਨਲਾਈਨ ਜਾਣਕਾਰੀ ਦਰਜ ਨਹੀਂ ਕਰਵਾ ਸਕਣਗੇ। ਉਹ ਪਹਿਲੀ ਦਸੰਬਰ 2026 ਤੋਂ 4 ਜਨਵਰੀ, 2027 ਤਕ ਘਰ-ਘਰ ਆਉਣ ਵਾਲੇ ਗਣਨਾਕਾਰਾਂ ਰਾਹੀਂ ਆਪਣੀ ਜਾਣਕਾਰੀ ਦੇ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਚਰਸ ਬਰਾਮਦਗੀ ਦੇ ਮਾਮਲੇ ’ ਚ ਨਸ਼ਾ ਤਸਕਰ ਨੂੰ 10 ਸਾਲ ਕੈਦ ਅਗਲੀ ਖ਼ਬਰ ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਕੇਸ ਦਰਜ
Ad Position 24