16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਭਲਕੇ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਨਵੰਬਰ, ਦਿਨ ਬੁੱਧਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਵਿਖੇ ਕਰਵਾਇਆ ਜਾ ਰਿਹਾ ਹੈ। ਦੁਪਹਿਰ 12 ਤੋਂ 1 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 17-11-2026
ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਨਵੰਬਰ, ਦਿਨ ਬੁੱਧਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਵਿਖੇ ਕਰਵਾਇਆ ਜਾ ਰਿਹਾ ਹੈ। ਦੁਪਹਿਰ 12 ਤੋਂ 1 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਨੂਪ ਸਿੰਘ ਕੰਗ ਪਿਛਲੇ ਕੁੱਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਹ 10 ਨਵੰਬਰ ਨੂੰ 54 ਸਾਲ ਦੀ ਉਮਰ ਵਿਚ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਪਰਿਵਾਰ ਵਲੋਂ 29 ਨਵੰਬਰ ਨੂੰ ਧੀ ਦਾ ਵਿਆਹ ਨਿਸ਼ਚਿਤ ਕੀਤਾ ਗਿਆ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਅਨੂਪ ਸਿੰਘ ਕੰਗ ਆਪਣੇ ਹਸਮੁਖ ਸੁਭਾਅ, ਮਿਲਾਪੜੇਪਣ ਅਤੇ ਹਰ ਕਿਸੇ ਦੇ ਦੁੱਖ-ਸੁੱਖ ਵਿਚ ਸਾਥ ਨਿਭਾਉਣ ਕਰਕੇ ਦੋਸਤਾਂ ਅਤੇ ਸਨੇਹੀਆਂ ਵਿਚ ਵਿਸ਼ੇਸ਼ ਸਥਾਨ ਰੱਖਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ, ਸਨੇਹੀਆਂ ਅਤੇ ਕਾਰੋਬਾਰੀ ਹਲਕਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦਲ ਖ਼ਾਲਸਾ ਵਲੋਂ ਭਾਰਤ ਦੁਆਰਾ ਸੰਯੁਕਤ ਰਾਸ਼ਟਰ ’ਚ ਮੌਤ ਦੀ ਸਜ਼ਾ ’ਤੇ ਰੋਕ ਦੇ ਮਤੇ ਦਾ ਵਿਰੋਧ ਕਰਨ ਦੀ ਨਿਖੇਧੀ ਅਗਲੀ ਖ਼ਬਰ ਪਾਕਿ ’ਚ ਬਾਲ ਵਿਆਹ ਵਿਰੋਧੀ ਕਾਨੂੰਨ ਲਾਗੂ ਕਰਵਾਉਣ ਲਈ ਸੜਕਾਂ ’ਤੇ ਉਤਰੇ ਲੋਕ
Ad Position 24