16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਝੋਨੇ ਦੀ ਚੁਕਾਈ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ-ਕਟਾਰੂਚੱਕ

ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਸੂਬਾ ਸਰਕਾਰ ਕਿਸਾਨ ਭਾਈਚਾਰੇ ਵਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਦਾਣੇ-ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਰਦੇਸ਼ਾਂ ਹੇਠ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਅਤੇ ਤੇਜ਼ ਰਫ਼ਤਾਰ ਨਾਲ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਸੂਬਾ ਸਰਕਾਰ ਕਿਸਾਨ ਭਾਈਚਾਰੇ ਵਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਦਾਣੇ-ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਰਦੇਸ਼ਾਂ ਹੇਠ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਅਤੇ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਵਿੱਚੋਂ 183 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਵੱਡੀ ਪ੍ਰਾਪਤੀ ਤਹਿਤ ਝੋਨੇ ਦੀ ਚੁਕਾਈ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ 72 ਘੰਟਿਆਂ ਦੀ ਖਰੀਦ ਦੇ ਮੁਕਾਬਲੇ ਚੁਕਾਈ ਦੀ ਪ੍ਰਤੀਸ਼ਤਤਾ 85.99 ਫ਼ੀਸਦੀ ਹੈ। ਸੂਬਾ ਸਰਕਾਰ ਕਿਸਾਨਾਂ ਲਈ ਸਮੇਂ ਸਿਰ ਚੁਕਾਈ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਤਾਲਮੇਲ ’ਤੇ ਜ਼ੋਰ ਦੇ ਰਹੀ ਹੈ। ਹੁਣ ਤੱਕ 8,28,793 ਕਿਸਾਨਾਂ ਨੂੰ 42,404 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਜ਼ਮੀਨ ਦੀ ਗ਼ੈਰ-ਕਾਨੂੰਨੀ ਤਬਦੀਲੀ ਅਤੇ ਖਣਨ ਦਾ ਸਾਬਕਾ ਏ. ਡੀ. ਸੀ. ਨੂੰ ਨਿਆਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਪੋਜੇਵਾਲ ਪੁਲ ਦੀ ਖਸਤਾ ਹਾਲਤ ਕਾਰਨ ਭਾਰੀ ਵਾਹਨਾਂ ਦੀ ਰੋਕਥਾਮ ਲਈ ਲਗਾਏ ਚਿਤਾਵਨੀ ਬੋਰਡ
Ad Position 24