16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿੱਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ - ਸੌਂਦ

ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਲੋਂ ਇਕ ਵਿਸ਼ੇਸ਼ ਯੁਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਘਰੇਲੂ ਖਪਤਕਾਰਾਂ ਲਈ ਇਕ ਸੁਨਹਿਰੀ ਮੌਕਾ ਹੈ, ਜਿਸ ਰਾਹੀਂ ਉਹ ਬਿਨਾਂ ਕਿਸੇ ‘ਲੇਟ ਪੇਮੈਂਟ ਸਰਚਾਰਜ’ ਜਾਂ ਵਿਆਜ ਦੇ ਆਪਣੇ ਬਕਾਏ ਅਦਾ ਕਰ ਸਕਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਘਰੇਲੂ ਖਪਤਕਾਰਾਂ ਨੂੰ ਵਿੱਤੀ ਰਾਹਤ ਦੇਣਾ ਅਤੇ ਉਨ੍ਹਾਂ ਨੂੰ ਇੱਕ ਸੁਵਿਧਾਜਨਕ ਤੇ ਖਪਤਕਾਰ-ਪੱਖੀ ਪ੍ਰਕਿਰਿਆ ਰਾਹੀਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦੇ ਯੋਗ ਬਣਾਉਣਾ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਰਾਹਤ ਅਤੇ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਿਸ਼ੇਸ਼ ਨਿਪਟਾਰਾ ਸਕੀਮ ਰਾਹੀਂ, ਅਸੀਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਮੌਕਾ ਦੇ ਰਹੇ ਹਾਂ। ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿੱਤੀ ਤੰਗੀਆਂ ਖਪਤਕਾਰਾਂ ਲਈ ਉਨ੍ਹਾਂ ਦੇ ਬਿਜਲੀ ਖਾਤਿਆਂ ਦੇ ਨਿਪਟਾਰੇ ਵਿੱਚ ਰੁਕਾਵਟ ਨਾ ਬਣਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਭਾਵੇਂ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਇਸ ਸਮੇਂ ਕਾਰਜਸ਼ੀਲ ਹੈ ਜਾਂ ਕੱਟ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਕਮਰਸ਼ੀਅਲ ਸਰਕੂਲਰ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਤੱਕ ਲਾਗੂ ਰਹੇਗੀ। ਇਸ ਸਕੀਮ ਤਹਿਤ ਘਰੇਲੂ ਖਪਤਕਾਰਾਂ ਨੂੰ ਸਿਰਫ਼ ਅਸਲ ਬਕਾਇਆ ਰਕਮ (ਮੂਲ ਰਕਮ) ਦਾ ਭੁਗਤਾਨ ਕਰਨਾ ਹੋਵੇਗਾ ਜਦਕਿ 100 ਫੀਸਦ ਐਲਪੀਐਸ/ਐਲਪੀਆਈ (ਦੇਰੀ ਨਾਲ ਬਿੱਲ ਭਰਨ ’ਤੇ ਲੱਗਣ ਵਾਲਾ ਸਰਚਾਰਜ/ਵਿਆਜ) ਮੁਆਫ਼ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਮਾਮਲਾ ਜ਼ਮੀਨ ਦੀ ਗ਼ੈਰ-ਕਾਨੂੰਨੀ ਤਬਦੀਲੀ ਅਤੇ ਖਣਨ ਦਾ ਸਾਬਕਾ ਏ. ਡੀ. ਸੀ. ਨੂੰ ਨਿਆਇਕ ਹਿਰਾਸਤ ’ਚ ਭੇਜਿਆ
Ad Position 24