17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਿਰਚ ਮਾਰ ਕੇ ਦੋਸਤ ਦਾ ਕਤਲ

ਵੇਰਕਾ (ਅੰਮਿ੍ਤਸਰ), 17 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬੱਲ ਕਲਾਂ ਦੇ ਵਾਸੀ 34 ਸਾਲਾ ਨੌਜਵਾਨ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਬੀਤੀ ਰਾਤ ਉਸ ਦੇ ਹੀ ਇਕ ਦੋਸਤ ਵਲੋਂ ਕਿਰਚ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਿਕਰਮਜੀਤ ਸਿੰਘ ਅਤੇ ਮੁਲਜ਼ਮ ਨਵਰੂਪ ਸਿੰਘ ਉਰਫ਼ ਰੂਪਾ ਪੁੱਤਰ ਸੁਖਦੇਵ ਸਿੰਘ ਬੀਤੀ ਰਾਤ ਪਿੰਡ ਪੰਡੋਰੀ ਵੜੈਚ ਦੇ ਇਕ ਢਾਬੇ ’ਤੇ ਬੈਠ ਕੇ ਇਕੱਠੇ ਖਾ-ਪੀ ਰਹੇ ਸਨ।

Ad Position 21
No active advertisement
ਅਜੀਤ ਡੈਸਕ 18-11-2026
ਵੇਰਕਾ (ਅੰਮਿ੍ਤਸਰ), 17 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬੱਲ ਕਲਾਂ ਦੇ ਵਾਸੀ 34 ਸਾਲਾ ਨੌਜਵਾਨ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਬੀਤੀ ਰਾਤ ਉਸ ਦੇ ਹੀ ਇਕ ਦੋਸਤ ਵਲੋਂ ਕਿਰਚ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਿਕਰਮਜੀਤ ਸਿੰਘ ਅਤੇ ਮੁਲਜ਼ਮ ਨਵਰੂਪ ਸਿੰਘ ਉਰਫ਼ ਰੂਪਾ ਪੁੱਤਰ ਸੁਖਦੇਵ ਸਿੰਘ ਬੀਤੀ ਰਾਤ ਪਿੰਡ ਪੰਡੋਰੀ ਵੜੈਚ ਦੇ ਇਕ ਢਾਬੇ ’ਤੇ ਬੈਠ ਕੇ ਇਕੱਠੇ ਖਾ-ਪੀ ਰਹੇ ਸਨ। ਇਸੇ ਦੌਰਾਨ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ ਅਤੇ ਨਵਰੂਪ ਸਿੰਘ ਨੇ ਕਿਰਚ ਨਾਲ ਹਮਲਾ ਕਰ ਕੇ ਬਿਕਰਮਜੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਦੀ ਇਹ ਸਾਰੀ ਵਾਰਦਾਤ ਢਾਬੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀ.ਸੀ.ਟੀ.ਵੀ. ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਹੈ ਅਤੇ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ, ਜਿਸ ਤੋਂ ਬਾਅਦ ਗਮਗੀਨ ਮਾਹੌਲ ’ਚ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੈੱਡ ਕਾਂਸਟੇਬਲ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਅਗਲੀ ਖ਼ਬਰ 20 ਨੂੰ ਜਲੰਧਰ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ-ਹਰਿੰਦਰ ਸਿੰਘ ਲੱਖੋਵਾਲ
Ad Position 24