17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅੰਮ੍ਰਿਤਸਰ ’ਚ ਢਾਈ ਸੌ ਕਰੋੜ ਦੀ ਹੈਰੋਇਨ ਬਰਾਮਦ ਨਾਬਾਲਗ ਲੜਕੇ ਸਮੇਤ 7 ਮੁਲਜ਼ਮ ਕਾਬੂ

ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 38. 962 ਕਿਲੋਗ੍ਰਾਮ ਹੈਰੋਇਨ, 10 ਆਧੁਨਿਕ ਪਿਸਤੌਲ ਸਮੇਤ 102 ਜਿੰਦਾ ਕਾਰਤੂਸ, 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 38.962 ਕਿਲੋਗ੍ਰਾਮ ਹੈਰੋਇਨ, 10 ਆਧੁਨਿਕ ਪਿਸਤੌਲ ਸਮੇਤ 102 ਜਿੰਦਾ ਕਾਰਤੂਸ, 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਇਕ ਨਾਬਾਲਗ ਲੜਕੇ ਸਮੇਤ 7 ਮੁਲ਼ਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ ’ਚ ਢਾਈ ਸੋ ਕਰੋੜ ਰੁਪਏ ਤੋਂ ਵੀ ਵਧੇਰੇ ਦੱਸੀ ਗਈ ਹੈ। ਅੱਜ ਇਥੇ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਆਈ.ਜੀ.ਪੀ. ਸਰੱਹਦੀ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣੇ ਲਕਸ਼ ਖਤਰੀ ਵਾਸੀ ਪਿੰਡ ਘੰਨੂਪੁਰ ਕਾਲੇ, ਗੁਰਮੀਤ ਸਿੰਘ ਵਾਸੀ ਪਿੰਡ ਸਹਿਜ਼ਾਦਾ ਦੋਵੇਂ ਜ਼ਿਲ੍ਹਾ ਅੰਮ੍ਰਿਤਸਰ, ਮਨਦੀਪ ਸਿੰਘ ਵਾਸੀ ਨੂਰਪੁਰ ਬੇਟ ਜ਼ਿਲ੍ਹਾ ਲੁਧਿਆਣਾ ਵਿਸ਼ਾਲਦੀਪ ਸਿੰਘ ਵਾਸੀ ਪਿੰਡ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਤੇ ਗੁਰਦਿੱਤ ਸਿੰਘ ਤੇ ਵਿਸ਼ਾਲ ਵਾਸੀਆਂ ਪਿੰਡ ਚਵਿੰਡਾ ਕਲ੍ਹਾਂ ਅੰਮ੍ਰਿਤਸਰ ਤੇ ਇਕ ਨਾਬਾਲਗ ਵਜੋਂ ਹੋਈ ਹੈ। ਆਈ.ਜੀ. ਸ: ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਉਨ੍ਹਾਂ ਸੰਚਾਲਕਾਂ ਦੇ ਸੰਪਰਕ ਵਿਚ ਸਨ, ਜੋ ਅਪਰਾਧੀ ਅਨਸਰਾਂ ਵਿਚ ਵੰਡਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਤੋੜਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਪਿਛਲੇ ਅਤੇ ਅਗਲੇ ਸਾਰੇ ਸਬੰਧਾਂ ਪਤਾ ਲਗਾਇਆ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਤੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕੇਂਦਰ ਵਲੋਂ 254 ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ-ਚੌਹਾਨ ‘ਖੇਤ ਬਚਾਓ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਲੋਕਾਂ ਦੇ ਘਰਾਂ ਤੱਕ ਸਿੱਧੇ ਪਹੁੰਚਾਏ...
Ad Position 24