17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਭਾਜਪਾ ਆਗੂਆਂ ਨਾਲ ਮੁਲਾਕਾਤਾਂ ਨੇ ਵਧਾਈ ਸਿਆਸੀ ਹਲਚਲ 24 ਘੰਟਿਆਂ ’ਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਨਵੰਬਰ (ਸੰਦੀਪ ਕੁਮਾਰ ਮਾਹਨਾ) - ਕੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੂਬੇ ਵਿਚ ਆਪਣੇ ਸਮਾਜਿਕ ਤੇ ਸਿਆਸੀ ਸੰਪਰਕਾਂ ਦਾ ਘੇਰਾ ਵਧਾਉਣਾ ਸ਼ੁਰੂ ਕਰ ਦਿੱਤਾ ਹੈ? ਇਹ ਸਵਾਲ ਇਨ੍ਹੀਂ ਦਿਨੀਂ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਸੰਦੀਪ ਕੁਮਾਰ ਮਾਹਨਾ) - ਕੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੂਬੇ ਵਿਚ ਆਪਣੇ ਸਮਾਜਿਕ ਤੇ ਸਿਆਸੀ ਸੰਪਰਕਾਂ ਦਾ ਘੇਰਾ ਵਧਾਉਣਾ ਸ਼ੁਰੂ ਕਰ ਦਿੱਤਾ ਹੈ? ਇਹ ਸਵਾਲ ਇਨ੍ਹੀਂ ਦਿਨੀਂ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਚਰਚਾ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 15 ਨਵੰਬਰ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ 16 ਨਵੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ 15 ਨਵੰਬਰ ਨੂੰ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਦੀ ਮੁਲਾਕਾਤ ਦੌਰਾਨ ਆਪਸੀ ਵਿਚਾਰ-ਵਟਾਂਦਰਾ ਹੋਇਆ। ਇਸ ਮੁਲਾਕਾਤ ਦੀ ਚਰਚਾ ਅਜੇ ਚੱਲ ਹੀ ਰਹੀ ਸੀ ਕਿ ਅਗਲੇ ਦਿਨ ਬਾਬਾ ਜੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘’ਸੰਤ ਕਬੀਰ ਕੁਟੀਆ’’ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਪਰਿਵਾਰ ਸਮੇਤ ਬਾਬਾ ਜੀ ਦਾ ਸਵਾਗਤ ਕਰਦਿਆਂ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਇਸ ਮੁਲਾਕਾਤ ਨੂੰ ਸੁਭਾਗਾ ਦੱਸਦਿਆਂ ਡੇਰਾ ਬਿਆਸ ਵਲੋਂ ਸਮਾਜਿਕ ਸਦਭਾਵਨਾ ਅਤੇ ਨਿਰਸਵਾਰਥ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਨ੍ਹਾਂ ਦੋਵਾਂ ਮੁਲਾਕਾਤਾਂ ਦਾ ਸਮਾਂ ਵਿਸ਼ੇਸ਼ ਧਿਆਨ ਖਿੱਚ ਰਿਹਾ ਹੈ ਕਿਉਂਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਵਲੋਂ ਵੀ ਸੂਬੇ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਅਜਿਹੇ ਵਿਚ ਡੇਰਾ ਬਿਆਸ ਦੇ ਮੁਖੀ ਨਾਲ ਪਾਰਟੀ ਦੇ ਦੋ ਅਹਿਮ ਆਗੂਆਂ ਦੀਆਂ ਲਗਾਤਾਰ ਹੋਈਆਂ ਮੁਲਾਕਾਤਾਂ ਨੂੰ ਸਿਆਸੀ ਹਲਕਿਆਂ ਵਿਚ ਵੱਖ-ਵੱਖ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਡੇਰਾ ਬਿਆਸ ਦਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਵੱਡਾ ਸਮਾਜਿਕ ਪ੍ਰਭਾਵ ਹੈ ਅਤੇ ਇਸ ਨਾਲ ਵੱਖ-ਵੱਖ ਧਰਮਾਂ ਤੇ ਵਰਗਾਂ ਦੇ ਲੋਕ ਜੁੜੇ ਹੋਏ ਹਨ। ਡੇਰੇ ਵਲੋਂ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੀ ਕਈ ਕਾਰਜ ਕੀਤੇ ਜਾਂਦੇ ਹਨ। ਇਸੇ ਕਾਰਨ ਡੇਰਾ ਬਿਆਸ ਦੇ ਮੁਖੀ ਨਾਲ ਸਿਆਸੀ ਆਗੂਆਂ ਦੀਆਂ ਮੁਲਾਕਾਤਾਂ ਨੂੰ ਅਕਸਰ ਸਿਆਸੀ ਹਲਕਿਆਂ ਵਿਚ ਵੀ ਮਹੱਤਵ ਦਿੱਤਾ ਜਾਂਦਾ ਹੈ। ਦੂਜੇ ਪਾਸੇ, ਪੰਜਾਬ ਵਿਚ ਭਾਜਪਾ ਲਈ ਪੇਂਡੂ ਖੇਤਰਾਂ ਅਤੇ ਕਿਸਾਨੀ ਪਿਛੋਕੜ ਵਾਲੇ ਲੋਕਾਂ ਵਿਚ ਆਪਣੀ ਪਕੜ ਮਜ਼ਬੂਤ ਕਰਨਾ ਇਕ ਅਹਿਮ ਚੁਣੌਤੀ ਬਣਿਆ ਹੋਇਆ ਹੈ। ਪਾਰਟੀ ਵਲੋਂ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਜਥੇਬੰਦਕ ਢਾਂਚੇ ਦੇ ਵਿਸਥਾਰ ਅਤੇ ਵੱਖ-ਵੱਖ ਸਮਾਜਿਕ ਵਰਗਾਂ ਨਾਲ ਸੰਪਰਕ ਵਧਾਉਣ ‘’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਪਿਛੋਕੜ ਵਿਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਇਨ੍ਹਾਂ ਮੁਲਾਕਾਤਾਂ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਾਲਾਂਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਕਿਸੇ ਸਿਆਸੀ ਮੁੱਦੇ ਜਾਂ 2027 ਦੀਆਂ ਚੋਣਾਂ ਬਾਰੇ ਵਿਚਾਰ-ਵਟਾਂਦਰਾ ਹੋਣ ਸੰਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਇਨ੍ਹਾਂ ਨੂੰ ਕਿਸੇ ਸਿਆਸੀ ਸਮਰਥਨ ਨਾਲ ਜੋੜਿਆ ਜਾ ਸਕਦਾ ਹੈ। ਫਿਰ ਵੀ 24 ਘੰਟਿਆਂ ਦੇ ਅੰਦਰ ਭਾਜਪਾ ਦੇ ਦੋ ਅਹਿਮ ਆਗੂਆਂ ਨਾਲ ਹੋਈਆਂ ਇਨ੍ਹਾਂ ਮੁਲਾਕਾਤਾਂ ਨੇ ਪੰਜਾਬ ਦੇ ਸਿਆਸੀ ਮਾਹੌਲ ਵਿਚ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ। ਹੁਣ ਸਿਆਸੀ ਹਲਕਿਆਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਮੁਲਾਕਾਤਾਂ ਦਾ ਸਿਲਸਿਲਾ ਅੱਗੇ ਕਿਹੜਾ ਰੂਪ ਧਾਰਨ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ’ਤੇ ਅੱਜ ਹੋਵੇਗੀ ਅਹਿਮ ਬੈਠਕ, ਸੱਤ ਮੈਂਬਰੀ ਤਾਲਮੇਲ ਕਮੇਟੀ ਰੱਖੇਗੀ ਆਪਣਾ ਪੱਖ ਐਕਟ ’ਚ ਸੋਧਾਂ ਤੇ ਧਾਰਮ... ਅਗਲੀ ਖ਼ਬਰ ਸ਼ਰਧਾਲੂਆਂ ਨਾਲ ਭਰੀ ਜੀਪ ਹਾਦਸੇ ਦਾ ਸ਼ਿਕਾਰ -2 ਨਾਬਾਲਗ ਲੜਕਿਆਂ ਸਮੇਤ 3 ਮੌਤਾਂ
Ad Position 24