17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਸੁਨਿਆਰੇ ਦੇ ਘਰ ’ਤੇ ਫਾਇਰਿੰਗ

ਅਮਲੋਹ, 17 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਵਾਰਡ ਨੰ. 10 ਵਿਚ ਬੀਤੀ ਰਾਤ ਇਕ ਸੁਨਿਆਰੇ ਦੇ ਘਰ ’ਤੇ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ।

Ad Position 21
No active advertisement
ਅਭਿਸ਼ੇਕ ਵਰਮਾ ਦੇ ਮੁੱਖ ਗੇਟ ’ਤੇ ਲੱਗੀ ਗੋਲੀ ਦਾ ਨਿਸ਼ਾਨ। ਤਸਵੀਰ : ਗਿੱਲ 18-11-2026
ਅਮਲੋਹ, 17 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਨਾਭਾ ਬੱਸ ਸਟੈਂਡ ਨੇੜੇ ਵਾਰਡ ਨੰ. 10 ਵਿਚ ਬੀਤੀ ਰਾਤ ਇਕ ਸੁਨਿਆਰੇ ਦੇ ਘਰ ’ਤੇ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ। ਭਾਵੇਂ ਇਸ ਘਟਨਾ ਸੰਬੰਧੀ ਪੁਲਿਸ ਵਲੋਂ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਪਰ ਪੁਲਿਸ ਵਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਸੁਰਾਗ ਜੁਟਾਉਣ ਲਈ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਸ ਤਹਿਤ ਸ਼ਹਿਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਹੁਤ ਬਰੀਕੀ ਨਾਲ ਦੇਖਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਭੀ ਜਿਊਲਰਜ਼ ਦੇ ਮਾਲਕ ਅਭਿਸ਼ੇਕ ਵਰਮਾ ਨੂੰ ਕਰੀਬ 20-25 ਦਿਨ ਪਹਿਲਾਂ ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਅਦ ’ਚ ਫਿਰੌਤੀ ਦੀ ਰਕਮ ਘਟਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਸੀ। ਅਭਿਸ਼ੇਕ ਵਰਮਾ ਵਲੋਂ ਇਸ ਸੰਬੰਧੀ ਸਥਾਨਕ ਪੁਲਿਸ ਨੂੰ ਸੂਚਿਤ ਵੀ ਕੀਤਾ ਗਿਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਅਭਿਸ਼ੇਕ ਵਲੋਂ ਆਪਣੀ ਸੁਰੱਖਿਆ ਲਈ ਅਸਲਾ ਲਾਇਸੈਂਸ ਬਣਵਾਉਣ ਸੰਬੰਧੀ ਵੀ ਪੁਲਿਸ ਕੋਲ ਪਹੁੰਚ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ ਆਈ . ਪੀ . ਐਲ . ਵਿਚ ਖਿਡਾਰੀ ਵਜੋਂ ਧੋਨੀ ਦਾ ਸਫ਼ਰ ਖ਼ਤਮ , ਸੀ . ਐਸ . ਕੇ . ਨੇ ਬਣਾਇਆ ਟੀਮ ਦਾ ਮੈਂਟਰ
Ad Position 24