ਜਲੰਧਰ ਕਾਂਗਰਸ ਦੇ ਉਪ ਪ੍ਰਧਾਨ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਸਾਬਕਾ ਡੀ.ਐੱਸ.ਪੀ ‘ਆਪ’ ’ਚ ਸ਼ਾਮਿਲ
ਤਜਰਬੇਕਾਰ ਤੇ ਮਿਹਨਤੀ ਆਗੂਆਂ ਦੇ ਸ਼ਾਮਿਲ ਹੋਣ ਨਾਲ ਪੂਰੇ ਪੰਜਾਬ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ-ਮੁੱਖ ਮੰਤਰੀ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ।
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਬਤੌਰ ਡੀ.ਐਸ.ਪੀ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਵੀ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਜੁੜਨ ਨਾਲ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਤਰੱਕੀ ਦਾ ਇਹ ਕਾਫ਼ਲਾ ਹੋਰ ਤੇਜ਼ੀ ਨਾਲ ਅੱਗੇ ਵਧੇਗਾ।