ਕੇਂਦਰੀ ਮੰਤਰੀ ਚੌਹਾਨ ਨੇ ਰਾਜੇਵਾਲ ਨੂੰ ਪੰਜਾਬ ਤੋਂ 20 ਲੱਖ ਟਨ ਝੋਨਾ ਹੋਰ ਖਰੀਦਣ ਬਾਰੇ ਦਿੱਤਾ ਭਰੋਸਾ
ਸਮਰਾਲਾ, 17 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਅਤੇ ਬੀ. ਕੇ.
ਸਮਰਾਲਾ, 17 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਅਤੇ ਬੀ. ਕੇ. ਯੂ. ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਰਾਜੇਵਾਲ ਨੇ ਚੌਹਾਨ ਨੂੰ ਕਿਹਾ ਕਿ ਪੰਜਾਬ ਵਿਚੋਂ ਕੇਂਦਰ ਸਰਕਾਰ ਝੋਨੇ ਦੀ 20 ਲੱਖ ਟਨ ਫ਼ਸਲ ਹੋਰ ਖਰੀਦੇ ਤਾਂ ਜੋ ਕਿਸਾਨਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖਾਦਾਂ ਦੀ ਕਮੀ ਵੀ ਪੂਰੀ ਕੀਤੀ ਜਾਵੇ ਤਾਂ ਜੋ ਆਉਂਦੀ ਕਣਕ ਦੀ ਫ਼ਸਲ ਦਾ ਨੁਕਸਾਨ ਨਾ ਹੋਵੇ। ਇਸ ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਨੇ ਮੇਰੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਪਰ ਇਸ ਦੇ ਬਾਵਜੂਦ ਮੈਂ ਤੁਹਾਡੀ ਗੱਲ ਨੂੰ ਗੰਭੀਰਤਾ ਨਾਲ ਕੇਂਦਰੀ ਖੁਰਾਕ ਮੰਤਰੀ ਨਾਲ ਗੱਲਬਾਤ ਕਰ ਕੇ ਝੋਨੇ ਦੀ ਹੋਰ ਖਰੀਦ ਦੇ ਪ੍ਰਬੰਧ ਕਰਵਾਉਣ ਦੀ ਕੋਸ਼ਿਸ਼ ਕਰਾਂਗਾ ਅਤੇ ਉਨ੍ਹਾਂ ਕਿਹਾ ਕਿ ਸਾਡੇ ਕੋਲ ਖਾਦ ਦੀ ਕੋਈ ਕਮੀ ਨਹੀਂ, ਮੈਂ ਇਸ ਬਾਰੇ ਪੈਟਰੋਲੀਅਮ ਮੰਤਰੀ ਨਾਲ ਵੀ ਗੱਲਬਾਤ ਕਰਾਂਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਤੇਜੀ, ਭਾਜਪਾ ਕਿਸਾਨ ਵਿੰਗ ਦੇ ਮੁਖੀ ਲਖਵਿੰਦਰ ਸਿੰਘ ਮੋਮੀ, ਡਾ. ਵਿਨੋਦ ਸੂਦ, ਗੁਰਤੇਜ ਸਿੰਘ ਰਾਜੇਵਾਲ ਅਤੇ ਭਾਜਪਾ ਨੇਤਾ ਨਿਸ਼ੂ ਚਹਿਲਾਂ ਵੀ ਹਾਜ਼ਰ ਸਨ।