17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿੱਤ ਮੰਤਰੀ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ-ਚੀਮਾ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ ’ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ।

Ad Position 21
No active advertisement
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ’ਚ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ 18-11-2026
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ ’ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਚਾਰੇ ਗਏ ਮਾਮਲਿਆਂ ’ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿਚ ਹਾਜ਼ਰ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਮੀਟਿੰਗ ਵਿਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਵਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ-ਤਰੁਨਪ੍ਰੀਤ ਸਿੰਘ ਸੌਂਦ ਅਗਲੀ ਖ਼ਬਰ ਸਾਬਕਾ ਰਾਜਦੂਤ ਨਵਦੀਪ ਸੂਰੀ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਬ੍ਰਿਜਿੰਗ ਦਾ ਗ਼ਲਫ਼ : ਦਾ ਰੀਮੇਕਿੰਗ ਆਫ਼ ਦਾ ਇੰਡੀਆ-ਯੂ.ਏ.ਈ. ਰਿਲੇ...
Ad Position 24