17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨੌਕਰੀ ਤੋਂ ਵਾਂਝੇ ਕੀਤੇ 253 ਅਧਿਆਪਕਾਂ ਦੀ ਪੁਲਿਸ ਨਾਲ ਮੁੱਖ ਮੰਤਰੀ ਨਿਵਾਸ ਬਾਹਰ ਝੜਪ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) – ਮੁੱਖ ਮੰਤਰੀ ਨਿਵਾਸ ਸੰਗਰੂਰ ਬਾਹਰ ਅੱਜ 253 ਮਾਸਟਰ ਕਾਡਰ ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪਾਂ ਅਤੇ ਖਿੱਚਧੂਹ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਪਹਿਲਾ 253 ਅਧਿਆਪਕ ਬਲਕਾਰ ਸਿੰਘ, ਹਰਦੀਪ ਟੋਡੇਪੁਰ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਵੇਰਕਾ ਪਲਾਂਟ ਇਕੱਤਰ ਹੋਏ ਜਿੱਥੋਂ ਉਹ ਤੇਜ਼ੀ ਨਾਲ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਜਾਂਦਿਆਂ ਹੀ ਉਨ੍ਹਾਂ ਦੀ ਪੁਲਿਸ ਨਾਲ ਤਿੱਖੀਆਂ ਝੜਪਾਂ ਧੱਕੇ ਮੁੱਕੀ ਆਰੰਭ ਹੋ ਗਈ।

Ad Position 21
No active advertisement
ਨੌਕਰੀ ਜਾਣ ਤੋਂ ਰੋਂਦੀ ਹੋਈ ਮਹਿਲਾ ਅਧਿਆਪਕ। ਤਸਵੀਰ-ਮੁਕੇਸ਼ ਕੁਮਾਰ 18-11-2026
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) – ਮੁੱਖ ਮੰਤਰੀ ਨਿਵਾਸ ਸੰਗਰੂਰ ਬਾਹਰ ਅੱਜ 253 ਮਾਸਟਰ ਕਾਡਰ ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪਾਂ ਅਤੇ ਖਿੱਚਧੂਹ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਪਹਿਲਾ 253 ਅਧਿਆਪਕ ਬਲਕਾਰ ਸਿੰਘ, ਹਰਦੀਪ ਟੋਡੇਪੁਰ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਵੇਰਕਾ ਪਲਾਂਟ ਇਕੱਤਰ ਹੋਏ ਜਿੱਥੋਂ ਉਹ ਤੇਜ਼ੀ ਨਾਲ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਜਾਂਦਿਆਂ ਹੀ ਉਨ੍ਹਾਂ ਦੀ ਪੁਲਿਸ ਨਾਲ ਤਿੱਖੀਆਂ ਝੜਪਾਂ ਧੱਕੇ ਮੁੱਕੀ ਆਰੰਭ ਹੋ ਗਈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਸਾਢੇ ਤਿੰਨ ਸਾਲਾਂ ਤੋਂ ਰੈਗੂਲਰ ਭਰਤੀ ਦੇ ਤੌਰ ਉੱਤੇ ਕੰਮ ਕਰਦੇ ਆ ਰਹੇ ਹਨ ਪਰ ਸਿੱਖਿਆ ਵਿਭਾਗ ਨੇ 28 ਅਕਤੂਬਰ ਨੂੰ ਉਨ੍ਹਾਂ ਦੀ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਸਰਕਾਰ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕੁਝ ਮਹਿਲਾ ਅਧਿਆਪਕ ਬੱਚਿਆਂ ਨੂੰ ਗੋਦੀ ਚੁੱਕ ਕੇ ਧਰਨੇ ਵਿਚ ਪੁੱਜੀਆਂ ਹੋਈਆਂ ਸਨ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਦੀ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ ਜ਼ਬਰਦਸਤ ਝੜਪ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਸੰਬੰਧੀ ਗੁਰਮਤਿ ਸਮਾਗਮ
Ad Position 24