ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ ਹੋਏ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਚੇਅਰਮੈਨ ਸੀ.
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ ਹੋਏ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਣਨ ਨੇ ਸੰਸਦ ਭਵਨ ਸਥਿਤ ਆਪਣੇ ਚੈਂਬਰ ’ਚ ਉਨ੍ਹਾਂ ਨੂੰ ਸਹੁੰ ਚੁਕਵਾਈ। ਉਪਰਾਸ਼ਟਰਪਤੀ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ਰਾਹੀਂ ਉਕਤ ਜਾਣਕਾਰੀ ਦਿੱਤੀ। ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਰਾਜੀਵ ਰੰਜਨ ਸਿੰਘ ਅਤੇ ਅਰਜੁਨ ਰਾਮ ਮੇਘਵਾਲ ਵੀ ਮੌਜੂਦ ਸਨ।