18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਾਲਮੇਲ ਕਮੇਟੀ ਨਾਲ ਗੱਲਬਾਤ ਲਈ ਨਹੀਂ ਪੁੱਜੇ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਮਾਹਿਰ ਕਮੇਟੀ ਦੇ ਮੈਂਬਰ ਮੁੜ ਭੇਜਿਆ ਜਾਵੇਗਾ ਸੱਦਾ-ਗਿਆਨੀ ਰਘਬੀਰ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਗਠਿਤ ਉੱਚ ਪੱਧਰੀ ਤਾਲਮੇਲ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਖੇ ਇਕੱਤਰਤਾ ਕਰਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ ਅਤੇ ਮਾਹਿਰ ਕਮੇਟੀ ਨੂੰ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਤਰੀਕ ਅਤੇ ਸਮੇਂ ’ਤੇ ਆਗਾਮੀ ਇਕੱਤਰਤਾ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਠਾਏ ਗਏ ਇਤਰਾਜ਼ਾਂ, ਸੁਝਾਵਾਂ ਅਤੇ ਹੋਰ ਮਹੱਤਵਪੂਰਨ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘੀ ਤਰ੍ਹਾਂ ਜੁੜੇ ਇਸ ਮੁੱਦੇ ਦਾ ਹੱਲ ਆਪਸੀ ਗੱਲਬਾਤ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਕੱਢਿਆ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਗਠਿਤ ਉੱਚ ਪੱਧਰੀ ਤਾਲਮੇਲ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਖੇ ਇਕੱਤਰਤਾ ਕਰਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ ਅਤੇ ਮਾਹਿਰ ਕਮੇਟੀ ਨੂੰ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਤਰੀਕ ਅਤੇ ਸਮੇਂ ’ਤੇ ਆਗਾਮੀ ਇਕੱਤਰਤਾ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਠਾਏ ਗਏ ਇਤਰਾਜ਼ਾਂ, ਸੁਝਾਵਾਂ ਅਤੇ ਹੋਰ ਮਹੱਤਵਪੂਰਨ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘੀ ਤਰ੍ਹਾਂ ਜੁੜੇ ਇਸ ਮੁੱਦੇ ਦਾ ਹੱਲ ਆਪਸੀ ਗੱਲਬਾਤ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਕੱਢਿਆ ਜਾਣਾ ਚਾਹੀਦਾ ਹੈ। ਤਾਲਮੇਲ ਕਮੇਟੀ ਮੈਂਬਰਾਂ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਥ ਦੇ ਵਡੇਰੇ ਹਿੱਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰਵਉੱਚ ਸਤਿਕਾਰ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਮਾਹਿਰ ਕਮੇਟੀ ਨੂੰ ਇਕ ਵਾਰ ਫਿਰ ਅਪੀਲ ਕੀਤੀ ਉਹ ਗੱਲਬਾਤ ਲਈ ਅੱਗੇ ਆਉਣ, ਤਾਂ ਜੋ ਦੋਵੇਂ ਧਿਰਾਂ ਸਾਰੇ ਸਰੋਕਾਰਾਂ ’ਤੇ ਆਹਮੋ-ਸਾਹਮਣੇ ਬੈਠ ਕੇ ਵਿਚਾਰ-ਵਟਾਂਦਰਾ ਕਰ ਸਕਣ ਅਤੇ ਇਕ ਢੁਕਵੇਂ ਹੱਲ ’ਤੇ ਪਹੁੰਚ ਸਕਣ। ਸੂਬਾ ਸਰਕਾਰ ਵਲੋਂ ਗਠਿਤ ਇਸ 7 ਮੈਂਬਰੀ ਉੱਚ-ਪੱਧਰੀ ਤਾਲਮੇਲ ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਲੋਂ ਭਾਈ ਭੁਪਿੰਦਰ ਸਿੰਘ, ਜਸਟਿਸ (ਸੇਵਾ ਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾ ਮੁਕਤ) ਗੁਰਬੀਰ ਸਿੰਘ, (ਸੇਵਾ ਮੁਕਤ) ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਤੇ ਨੋਡਲ ਅਧਿਕਾਰੀ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਿਸਾਨ ਜਥੇਬੰਦੀ ਦਾ ਸ... ਅਗਲੀ ਖ਼ਬਰ ਇਸ ਵਾਰ ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ? ਪ੍ਰਧਾਨ ਦੇ ਅਹੁਦੇ ਲਈ ਨਾਂਅ ਦਾ ਅੱਜ ਹੋ ਸਕਦਾ ਖ਼ੁਲਾਸਾ
Ad Position 24