ਸੁੱਤੇ ਪਏ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ
ਜਗਰਾਉਂ, 18 ਨਵੰਬਰ (ਵਿਨੋਦ ਕੁਮਾਰ)-ਪਿੰਡ ਰਾਮਗੜ੍ਹ ਭੁੱਲਰ ਵਿਖੇ ਖੇਤ ’ਚ ਬਣੀ ਮੋਟਰ ’ਤੇ ਮੰਜਾ ਡਾਹ ਕੇ ਸੁੱਤੇ ਇਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਇਸ ਦਰਦਨਾਕ ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਖੇਤ ਮਾਲਕ ਨੇ ਮੌਕੇ ’ਤੇ ਪਹੁੰਚ ਕੇ ਮਜ਼ਦੂਰ ਦੀ ਖ਼ੂਨ ਨਾਲ ਲੱਥਪੱਥ ਲਾਸ਼ ਦੇਖੀ।
ਜਗਰਾਉਂ, 18 ਨਵੰਬਰ (ਵਿਨੋਦ ਕੁਮਾਰ)-ਪਿੰਡ ਰਾਮਗੜ੍ਹ ਭੁੱਲਰ ਵਿਖੇ ਖੇਤ ’ਚ ਬਣੀ ਮੋਟਰ ’ਤੇ ਮੰਜਾ ਡਾਹ ਕੇ ਸੁੱਤੇ ਇਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਇਸ ਦਰਦਨਾਕ ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਖੇਤ ਮਾਲਕ ਨੇ ਮੌਕੇ ’ਤੇ ਪਹੁੰਚ ਕੇ ਮਜ਼ਦੂਰ ਦੀ ਖ਼ੂਨ ਨਾਲ ਲੱਥਪੱਥ ਲਾਸ਼ ਦੇਖੀ। ਮ੍ਰਿਤਕ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਪਿੰਡ ਸ਼ਾਹਪੁਰ ਬਘੋਨੀ, ਜ਼ਿਲ੍ਹਾ ਸਮਸਤੀਪੁਰ (ਬਿਹਾਰ), ਹਾਲ ਵਾਸੀ ਪਿੰਡ ਰਾਮਗੜ੍ਹ ਭੁੱਲਰ ਵਜੋਂ ਹੋਈ ਹੈ। ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਚਾਰ ਬੱਚਿਆਂ ਦਾ ਪਿਤਾ ਸੀ। ਥਾਣਾ ਸਦਰ ਦੇ ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਫ਼ੌਜੀ ਨੇ ਆਪਣੀ ਜ਼ਮੀਨ ਸੁੱਖਾ ਨਾਂਅ ਦੇ ਵਿਅਕਤੀ ਨੂੰ ਠੇਕੇ ’ਤੇ ਦਿੱਤੀ ਹੋਈ ਸੀ, ਜਿੱਥੇ ਪ੍ਰਮੋਦ ਕੁਮਾਰ ਮਜ਼ਦੂਰੀ ਕਰਦਾ ਸੀ। ਰਾਤ ਸਮੇਂ ਉਹ ਖੇਤ ’ਚ ਬਣੀ ਮੋਟਰ ’ਤੇ ਸੌਣ ਲਈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਉਸ ਨੇ ਬਾਹਰ ਹੀ ਮੰਜਾ ਡਾਹ ਲਿਆ। ਅੱਧੀ ਰਾਤ ਨੂੰ ਆਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲਈ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਜਗਰਾਉਂ ਪਹੁੰਚਾਇਆ।