18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਥਕ ਏਕਤਾ ਸਮੇਂ ਦੀ ਮੁੱਖ ਲੋੜ-ਭਾਈ ਜਸਵੀਰ ਸਿੰਘ ਖ਼ਾਲਸਾ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ ਕਰਵਾਏ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਦਾ 33ਵਾਂ ਸਾਲਾਨਾ ਬਰਸੀ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਪਿੰਡ ਰੋਡੇ ਗੁਰਦੁਆਰਾ ਸੰਤ ਖ਼ਾਲਸਾ ਵਿਖੇ ਮਨਾਇਆ ਗਿਆ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਦਾ 33ਵਾਂ ਸਾਲਾਨਾ ਬਰਸੀ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਪਿੰਡ ਰੋਡੇ ਗੁਰਦੁਆਰਾ ਸੰਤ ਖ਼ਾਲਸਾ ਵਿਖੇ ਮਨਾਇਆ ਗਿਆ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬਾਅਦ ਵਿਚ ਖੁੱਲ੍ਹੇ ਪੰਡਾਲ ਵਿਚ ਧੁਰ ਕੀ ਬਾਣੀ ਦਾ ਕੀਰਤਨ ਗੁਰਦੁਆਰਾ ਸੰਤ ਖ਼ਾਲਸਾ ਦੇ ਰਾਗੀ ਜਥੇ ਨੇ ਕੀਤਾ। ਮੁੱਖ ਵਾਕ ਦੀ ਕਥਾ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਸਥਾਰ ਪੂਰਵਕ ਕੀਤੀ। ਭਾਈ ਜਸਵੀਰ ਸਿੰਘ ਖ਼ਾਲਸਾ ਨੇ ਸਰਬੱਤ ਸੰਗਤਾਂ ਨੂੰ ਬੇਨਤੀ ਕੀਤੀ ਕਿ ਅੱਜ ਜੋ ਪੰਜਾਬ ਦੇ ਹਾਲਾਤ ਨਾਜ਼ੁਕ ਬਣੇ ਹੋਏ ਹਨ ਇਸ ਤੋਂ ਉੱਭਰਨ ਲਈ ਸਾਨੂੰ ਸਭਨਾਂ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨਾ ਚਾਹੀਦਾ ਹੈ। 2027 ਦੀਆਂ ਚੋਣਾਂ ਬਾਰੇ ਬੋਲਦਿਆਂ ਹੋਇਆਂ ਸਿੰਘ ਸਾਹਿਬ ਨੇ ਕਿਹਾ ਕਿ ਅਸੀਂ ਪਿਛਲੇ 6 ਮਹੀਨਿਆਂ ਤੋਂ ਪੰਥਕ ਏਕਤਾ ਕਰਵਾਉਣ ਵਿਚ ਜੁਟੇ ਹੋਏ ਹਾਂ। ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਪੰਥਕ ਅਕਾਲੀ ਦਲ, ਯੂਨਾਈਟਿਡ ਅਕਾਲੀ ਦਲ, ਵਪਾਰ ਮੰਡਲ ਪੰਜਾਬ ਅਤੇ ਹੋਰ ਕੁਝ ਜਥੇਬੰਦੀਆਂ ਨੇ ਮਿਲ ਕੇ ਵਾਰਿਸ ਪੰਜਾਬ ਦੀ ਜਥੇਬੰਦੀ ਨਾਲ ਏਕਤਾ ਕਰਨ ਦਾ ਯਤਨ ਕਰਦਿਆਂ ਕਈ ਮੀਟਿੰਗਾਂ ਕੀਤੀਆਂ ਪਰ ਹਾਲੇ ਤੱਕ ਕੋਈ ਸਾਰਥਿਕ ਨਤੀਜਾ ਸਾਹਮਣੇ ਨਹੀਂ ਆਇਆ। ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਅਸੀਂ ਸਮੁੱਚੀ ਪੰਥਕ ਏਕਤਾ ਕਰਨ ਤੋਂ ਖੁੰਝ ਗਏ ਤਾਂ ਅਸੀਂ ਪੰਜਾਬ ਵਿਚ ਪੰਥਕ ਸਰਕਾਰ ਨਹੀਂ ਬਣਾ ਸਕਾਂਗੇ। ਇਸ ਮੌਕੇ ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਭਾਈ ਤੇਜਵੰਤ ਸਿੰਘ ਗਰੇਵਾਲ, ਜਥੇਦਾਰ ਨਾਜਰ ਸਿੰਘ ਪਿੰਡ ਭਾਈ ਬਖਤੌਰ ਵਾਲੇ, ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਭਾਈ ਕਿਰਪਾ ਸਿੰਘ ਨੱਥੂਵਾਲਾ, ਬਾਬਾ ਸਤਨਾਮ ਸਿੰਘ ਵੱਲੀਆਂ, ਬਾਬਾ ਸੱਜਣ ਸਿੰਘ ਵਾੜਾ ਸ਼ੇਰਸਿੰਘ ਵਾਲਾ, ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਦਰਸ਼ਨ ਸਿੰਘ ਮੰਡ, ਜਥੇਦਾਰ ਬੂਟਾ ਸਿੰਘ ਰਣਸੀਂਹ, ਜਥੇਦਾਰ ਗੁਰਭੇਜ ਸਿੰਘ, ਰਜਿੰਦਰ ਸਿੰਘ ਰਾਜਾ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੁਆਬਾ, ਬਾਬਾ ਬਲਵਿੰਦਰ ਸਿੰਘ ਰੋਡੇ, ਭਾਈ ਜਗਤਾਰ ਸਿੰਘ ਰੋਡੇ, ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ, ਭਾਈ ਕੁਲਦੀਪ ਸਿੰਘ ਡੱਲਾ, ਹਰਕ੍ਰਿਸ਼ਨ ਸਿੰਘ ਕੋਠੇ ਜੀਵਾ, ਰਾਜਦੇਵ ਸਿੰਘ ਸਾਬਕਾ ਐਮ.ਪੀ., ਬਾਬਾ ਅਵਤਾਰ ਸਿੰਘ ਘੋਲੀਆ, ਦਰਸ਼ਨ ਸਿੰਘ ਮਨਿਆਲਾ, ਕੁਲਦੀਪ ਸਿੰਘ ਸਕੱਤਰ, ਜੁਗਿੰਦਰ ਸਿੰਘ ਫ਼ਿਰੋਜ਼ਪੁਰ, ਡਾਕਟਰ ਗੋਮਾ ਸਿੰਘ, ਸੁਖਜਿੰਦਰ ਸਿੰਘ ਪ੍ਰਧਾਨ ਫ਼ਰੀਦਕੋਟ, ਰਣਧੀਰ ਸਿੰਘ ਪ੍ਰਧਾਨ ਸੰਗਰੂਰ, ਬਾਬਾ ਗੁਰਦਿਆਲ ਸਿੰਘ ਲੰਙੇਆਣਾ, ਜਥੇ. ਤੀਰਥ ਸਿੰਘ ਮਾਹਲਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਨਛੱਤਰ ਸਿੰਘ ਠੀਕਰੀ ਵਾਲਾ, ਬਾਬਾ ਬਲਕਾਰ ਸਿੰਘ ਘੋਲੀਆ, ਭੋਲਾ ਸਿੰਘ ਬਰਾੜ, ਜਥੇਦਾਰ ਬੂਟਾ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਮੁਕਤਸਰ, ਬਾਬਾ ਵਜੀਰ ਸਿੰਘ, ਰਜਿੰਦਰ ਸਿੰਘ ਰਾਜਾ, ਬਾਬਾ ਹਰਜਿੰਦਰ ਸਿੰਘ ਲੱਧੂਵਾਲਾ ਆਦਿ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਮੁੰਬਈ ’ਚ ਦਾਊਦ ਨਾਲ ਜੁੜੀ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ’ਤੇ ਰੋਕ ਅਗਲੀ ਖ਼ਬਰ ਪਠਾਨਕੋਟ ਤੋਂ ਗੱਡੀ ਖੋਹਣ ਦੇ ਮਾਮਲੇ ’ਚ ਪੁਲਿਸ ਲੁਟੇਰਿਆਂ ਨੇੜੇ ਪੁੱਜੀ ਜਲਦ ਕਰ ਸਕਦੀ ਹੈ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾ...
Ad Position 24