18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਆਹ ਤੋਂ ਮੁਕਰਨ ਕਰਕੇ ਲੜਕੀ ਵਲੋਂ ਖ਼ੁਦਕੁਸ਼ੀ, ਮੁੱਖ ਮੁਲਜ਼ਮ ਤੇ ਉਸ ਦਾ ਪਿਤਾ ਗ੍ਰਿਫ਼ਤਾਰ ਲੜਕੀ ਵਲੋਂ ਮੌਤ ਤੋਂ ਪਹਿਲਾਂ ਮੋਬਾਈਲ ’ਚ ਵੀਡੀਓ ਰਿਕਾਰਡ ਕਰਕੇ ਤਿੰਨ ਵਿਅਕਤੀਆਂ ਨੂੰ ਠਹਿਰਾਇਆ ਗਿਆ ਸੀ ਜ਼ਿੰਮੇਵਾਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-11-2026
ਐੱਸ. ਏ. ਐੱਸ. ਨਗਰ , 18 ਨਵੰਬਰ (ਕਪਿਲ ਵਧਵਾ)- ਮੁਹਾਲੀ ਵਿਖੇ 19 ਸਾਲਾ ਲੜਕੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਕਰੀਬੀ ਦੋਸਤ ਤੁਸ਼ਾਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਤੁਸ਼ਾਰ ਦੇ ਪਿਤਾ ਸੰਤੋਸ਼ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਅਨੁਸਾਰ ਪੁੱਛਗਿੱਛ ਉਪਰੰਤ ਲੜਕੀ ਦੇ ਦੋਸਤ ਤੁਸ਼ਾਰ ਕੁਮਾਰ ਅਤੇ ਉਸ ਦੇ ਪਿਤਾ ਸੰਤੋਸ਼ ਕੁਮਾਰ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਹੁਣ ਤੁਸ਼ਾਰ ਦੀ ਮਾਂ ਦੀ ਗ੍ਰਿਫ਼ਤਾਰੀ ਲਈ ਵੀ ਯਤਨ ਕਰ ਰਹੀ ਹੈ। ਡੀ. ਐੱਸ. ਪੀ. ਸ਼ਹਿਰੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕਾ ਨੇ ਆਪਣੇ ਮੋਬਾਈਲ ਫ਼ੋਨ ਵਿਚ ਇਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਤੁਸ਼ਾਰ ਅਤੇ ਉਸ ਦੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਤੁਸ਼ਾਰ ਚੰਡੀਗੜ੍ਹ ਦੇ ਸੈਕਟਰ-8 ਸਥਿਤ ਇਕ ਕੰਪਨੀ ਵਿਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ ਮਾਨਸਾ ਦੀ ਰਹਿਣ ਵਾਲੀ ਲੜਕੀ ਦੇ ਪਿਤਾ ਨੇ ਫੇਜ਼-8 ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਛੋਟੀ ਬੇਟੀ ਕਰੀਬ 10 ਮਹੀਨੇ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਮੁਹਾਲੀ ਆਈ ਸੀ ਅਤੇ ਆਪਣੀ ਵੱਡੀ ਭੈਣ ਨਾਲ ਫੇਜ਼-9 ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਡੀ-ਮਾਰਟ ਵਿਚ ਕੰਮ ਕਰਨ ਦੌਰਾਨ ਉਸ ਦੀ ਜਾਣ-ਪਛਾਣ ਚੰਡੀਗੜ੍ਹ ਦੇ ਸੈਕਟਰ-37 ਸੀ ਦੇ ਵਸਨੀਕ ਤੁਸ਼ਾਰ ਕੁਮਾਰ ਨਾਲ ਹੋਈ ਸੀ। ਦੋਵੇਂ ਇਕ-ਦੂਜੇ ਨੂੰ ਪਸੰਦ ਕਰਦੇ ਸਨ ਅਤੇ ਵਿਆਹ ਕਰਵਾਉਣਾ ਚਾਹੁੰਦੇ ਸਨ। ਸ਼ੁਰੂ ਵਿਚ ਤੁਸ਼ਾਰ ਦੇ ਪਰਿਵਾਰ ਨੇ ਵੀ ਇਸ ਰਿਸ਼ਤੇ ਲਈ ਸਹਿਮਤੀ ਦੇ ਦਿੱਤੀ ਸੀ ਪਰ ਬਾਅਦ ਵਿਚ ਤੁਸ਼ਾਰ ਅਤੇ ਉਸ ਦੇ ਮਾਪੇ ਵਿਆਹ ਤੋਂ ਮੁਕਰ ਗਏ। ਇਸ ਕਾਰਨ ਲੜਕੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਪਈ ਸੀ। ਪੁਲਿਸ ਅਨੁਸਾਰ 14 ਨਵੰਬਰ ਦੀ ਰਾਤ ਨੂੰ ਉਕਤ ਲੜਕੀ ਨੇ ਕਮਰੇ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਘਟਨਾ ਤੋਂ ਬਾਅਦ ਕਮਰੇ ਵਿਚੋਂ ਮਿਲੇ ਮੋਬਾਈਲ ਫ਼ੋਨ ਦੀ ਜਾਂਚ ਦੌਰਾਨ ਉਸ ਵਲੋਂ ਰਿਕਾਰਡ ਕੀਤੀ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਉਸ ਨੇ ਤੁਸ਼ਾਰ ਅਤੇ ਉਸ ਦੇ ਪਰਿਵਾਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਕੈਬਨਿਟ ਮੰਤਰੀਆਂ ਨਾਲ ਕੀਤੀ ਸਮੀਖਿਆ ਬੈਠਕ ਗਰੀਬੀ ਤੋਂ 50 ਕਰੋੜ ਲੋਕਾਂ ਨੂੰ ਬਾਹਰ ਕੱਢਣ ਤੇ ਨਕਸਲਵਾਦ ਦੇ ਖ਼ਾ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ ’ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ-ਹਰਪਾਲ ਸਿੰਘ ਚੀਮਾ ਮੁਲਾਜ਼ਮ ਯੂਨੀਅਨਾਂ ਨਾਲ ਮ...
Ad Position 24